ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੀਫ ਸੈਕਟਰੀ ਕੀਤਾ ਇਕ ਲੱਖ ਰੁਪਏ ਜੁਰਮਾਨਾ

0
38
High Court

ਚੰਡੀਗੜ੍ਹ, 27 ਅਕਤੂਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋੋਰਟ (High Court) ਵਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ (Fine) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਸ ਕਾਰਨ ਕੀਤਾ ਗਿਆ ਹੈ ਜੁਰਮਾਨਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜੋ ਇਕ ਅਹਿਮ ਫ਼ੈਸਲਾ ਸੁਣਾੳਂੁਦਿਆਂ ਚੀਫ ਸੈਕਟਰੀ (Chief Secretary) ਪੰਜਾਬ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਦਾ ਮੁੱਖ ਕਾਰਨ ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (Dearness Allowances) ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮੇਂ ਅੰਦਰ ਜਵਾਬ ਦਾਇਰ ਨਾ ਕੀਤੇ ਜਾਣਾ ਹੈ ।

ਕਦੋਂ ਹੋਵੇਗੀ ਅਗਲੀ ਸੁਣਵਾਈ

ਪ੍ਰਾਪਤ ਸੂਚਨਾ ਮੁਤਾਬਕ ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ (Next Hearing) ਤੋਂ ਪਹਿਲਾਂ ਆਪਣਾ ਪੂਰਾ ਜਵਾਬ ਅਦਾਲਤ ਵਿੱਚ ਪੇਸ਼ ਕਰਨ ਦੀ ਹਦਾਇਤ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਨਵੰਬਰ ਨੂੰ ਕੀਤੀ ਜਾਣੀ ਤੈਅ ਕੀਤੀ ਗਈ ਹੈ । ਦੱਸਣਯੋਗ ਹੈ ਕਿ ਇਹ ਮਾਮਲਾ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਸੇਵਾਮੁਕਤ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਨਾਲ ਜੁੜਿਆ ਹੋਇਆ ਹੈ ।

LEAVE A REPLY

Please enter your comment!
Please enter your name here