ਪੰਜਾਬੀ ਯੂਨੀਵਰਸਿਟੀ ਨੇ 18 ਨਾਨ-ਟੀਚਿੰਗ ਮੁਲਾਜਮਾਂ ਨੂੰ ਕੱਢਿਆ ਕਾਰਨ ਦੱਸੋ ਨੋਟਿਸ

0
46
Punjabi University

ਪਟਿਆਲਾ, 29 ਅਕਤੂਬਰ 2026 : ਪਟਿਆਲਾ ਵਿਖੇ ਬਣੀ ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਵਲੋਂ 18 ਨਾਨ-ਟੀਚਿੰਗ ਮੁਲਾਜਮਾਂ ਨੂੰ ਕਾਰਨ ਦੱਸੋ ਨੋਟਿਸ (Show-cause notice) ਕੱਢੇ ਜਾਣ ਦਾ ਸਮਾਚਾਰ ਹੈ ।

ਕੀ ਕਾਰਨ ਹੈ ਨੋਟਿਸ ਜਾਰੀ ਕੀਤੇ ਜਾਣ ਦਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਜੋ ਯੂਨੀਵਰਸਿਟੀ ਵਿਚ ਕੰਮ ਕਰਦੇ 18 ਨਾਨ-ਟੀਚਿੰਗ ਮੁਲਾਜਮਾਂ (Non-teaching employees) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਦਾ ਮੁੱਖ ਕਾਰਨ ਮੁਲਾਜਮਾਂ ਦੇ ਪ੍ਰਦਰਸ਼ਨ ਕਾਰਨ ਕੰਮਕਾਜ ਪ੍ਰਭਾਵਿਤ ਹੋਣਾ ਮੰਨਿਆਂ ਗਿਆ ਹੈ । ਦੱਸਣਯੋਗ ਹੈ ਕਿ ਤਸੱਲੀਬਖ਼ਸ਼ ਜਵਾਬ ਨਾ ਮਿਲਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ ।

ਕਦੋਂ ਤੱਕ ਦੇਣਾ ਹੋਵੇਗਾ ਜਵਾਬ

ਪ੍ਰਾਪਤ ਸੂਚਨਾ ਮੁਤਾਬਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਜੋ ਨਾਨ-ਟੀਚਿੰਗ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਦੇ ਚਲਦਿਆਂ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ 30 ਅਕਤੂਬਰ ਦਿਨ ਸ਼ੁੱਕਰਵਾਰ ਸਵੇੇਰ ਦੇ 10 ਵਜੇ ਤੱਕ ਜਵਾਬ ਦੇਣ ਲਈ ਆਖਿਆ ਗਿਆ ਹੈ ।

ਜਿਕਰਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ (University Administration) ਅਨੁਸਾਰ ਬੁੱਧਵਾਰ ਨੂੰ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਪ੍ਰਬੰਧਕੀ ਬਲਾਕ-2 ਦੇ ਦੋਵੇਂ ਦਰਵਾਜ਼ੇ ਬੰਦ ਕਰ ਦਿੱਤੇ ਸਨ, ਜਿਸ ਕਾਰਨ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲ ਆਈ ਅਤੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਇਆ ।

ਕੀ ਆਖਿਆ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਨੇ

ਉਪਰੋਕਤ ਸਬੰਧੀ ਗੱਲਬਾਤ ਕਰਦਿਆਂ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਗੋਪਾਲਪੁਰੀ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪ੍ਰਸ਼ਾਸਨ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ । ਇਸੇ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਯੂਨੀਵਰਸਿਟੀ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕੀਤਾ ਗਿਆ ।

ਮੁੱਖ ਗੇਟ ਨੇੜੇ ਪੱਕਾ ਮੋਰਚਾ ਕਰ ਦਿੱਤਾ ਗਿਆ ਹੈ ਸ਼ੁਰੂ : ਗੋਪਾਲਪੁਰੀ

ਗੋਪਾਲਪੁਰੀ ਨੇ ਦੱਸਿਆ ਕਿ ਐਸੋਸੀਏਸ਼ਨ ਨੇ ਮੁੱਖ ਗੇਟ ਨੇੜੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ । ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਵਰਸਿਟੀ ਮੁਕੰਮਲ ਤੌਰ ’ਤੇ ਬੰਦ ਕੀਤੀ ਜਾਵੇਗੀ। ਇਸ ਸਬੰਧੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ ।

LEAVE A REPLY

Please enter your comment!
Please enter your name here