ਮੁੱਖ ਸਕੱਤਰ ਨੂੰ ਹਾਈਕੋਰਟ ਨੇ ਨਵਾਂ ਹਲਫਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ

0
48
High Court

ਚੰਡੀਗੜ੍ਹ, 30 ਅਕਤੂਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਮੁੱਖ ਸਕੱਤਰ ਪੰਜਾਬ ਕੇ. ਏ. ਪੀ. ਸਿਨਹਾ ਨੂੰ ਅਗਲੀ ਸੁਣਵਾਈ ਤੱਕ ਨਵਾਂ ਹਲਫਨਾਮਾ (New Affidavit) ਦਾਇਰ ਕਰਨ ਦੇ ਹੁਕਮ ਦਿੱਤੇ ਹਨ ।

ਕਦੋਂ ਹੋਵੇਗੀ ਅਗਲੀ ਸੁਣਵਾਈ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (Dearness Allowances) ਦੇ ਮਾਮਲੇ ਵਿੱਚ ਜੋ ਅੱਜ ਮੁੱਖ ਸਕੱਤਰ ਪੰਜਾਬ ਦੇ ਖਿ਼ਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਦੇ ਮਾਮਲੇ `ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ ਦੌਰਾਨ ਜਿਥੇ ਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ (Chief Secretary K. A. P. Sinha) ਨੂੰ ਅਗਲੀ ਸੁਣਵਾਈ ਤੱਕ ਨਵਾਂ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ, ਉਥੇ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 5 ਨਵੰਬਰ ਨੂੰ ਕਰਨੀ ਤੈਅ ਕੀਤੀ ਗਈ ਹੈ ।

ਕੀ ਹੋਇਆ ਸੁਣਵਾਈ ਦੌਰਾਨ

ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਅਤੇੇ ਹਰਿਆਣਾ ਹਾਈਕੋਰਟ ਵਿਚ ਜੋ ਅੱਜ ਇਹ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਦੇ ਮਾਮਲੇ ‘ਤੇ ਸੁਣਵਾਈ ਜਸਟਿਸ ਵਿਨੋਦ ਭਾਰਦਵਾਜ ਦੀ ਅਦਾਲਤ ਵਿੱਚ ਹੋਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਣ ਦੌਰਾਨ ਬਹਿਸ ਦੌਰਾਨ ਪੰਜਾਬ ਸਰਕਾਰ (Government of Punjab) ਵਲੋਂ ਇਸ ਸਬੰਧੀ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ । ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁੱਖ ਸਕੱਤਰ ਖਿ਼ਲਾਫ਼ ਅਪਰਾਧਿਕ ਮਾਣਹਾਨੀ ਕਾਰਵਾਈ ਨਾਲ ਜੁੜੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਆਗਿਆ ਪਟੀਸ਼ਨ ਦੀਵਾਲੀ ਤੋਂ ਬਾਅਦ ਸੂਚੀਬੱਧ ਹੋ ਸਕਦੀ ਹੈ ।

ਕੀ ਦੱਸਿਆ ਪਟੀਸ਼ਨਕਰਤਾਵਾਂ ਦੇ ਵਕੀਲ ਨੇ

ਪਟੀਸ਼ਨਰਾਂ ਦੇ ਵਕੀਲ ਐਡਵੋਕੇਟ ਸੰਨੀ ਸਿੰਗਲਾ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਸਕੱਤਰ ਨੇ 27 ਅਕਤੂਬਰ ਨੂੰ ਅਦਾਲਤ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਦਿਆਂ ਇੱਕ ਹਲਫ਼ਨਾਮਾ ਦਾਇਰ ਕੀਤਾ ਸੀ, ਪਰ ਅਦਾਲਤ ਨੇ ਉਸ ਹਲਫ਼ਨਾਮੇ ਨੂੰ ਵੀ ਸਹੀ ਨਹੀਂ ਸੀ ਮੰਨਿਆ । ਇਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ 5 ਨਵੰਬਰ ਦੀ ਸੁਣਵਾਈ ‘ਤੇ ਦੁਬਾਰਾ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ।

LEAVE A REPLY

Please enter your comment!
Please enter your name here