ਮੁੱਖ ਮੰਤਰੀ ਨੇ ਚੋਣਾਂ ਸਬੰਧੀ ਉਮੀਦਵਾਰਾਂ ਦੀ ਪਹਿਲੀ ਸੂਚੀ ਸਬੰਧੀ ਕੀਤਾ ਐਲਾਨ

0
46
Punjab Goverment

ਚੰਡੀਗੜ੍ਹ, 30 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਸਬੰਧੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਹੈ ।

ਕਦੋਂ ਜਾਰੀ ਕੀਤੀ ਜਾਵੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (Aam Aadmi Party) ਦੀ ਦਿੱਲੀ ਵਿਖੇ ਹੋਈ ਮੀਟਿੰਗ ਵਿਚ ਜੋ ਅੱਜ ਪੰਜਾਬ ਵਿਧਾਨ ਸਭਾ ਚੋਣਾਂ-2027 (Punjab Legislative Assembly Elections-2027) ਵਿਚ ਉਮੀਦਵਾਰ ਖੜ੍ਹੇ ਕੀਤੇ ਜਾਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਸਬੰਧੀ ਜੋ ਸੂਚੀ ਤਿਆਰ ਕੀਤੀ ਜਾ ਰਹੀ ਹੈ ਦਾ ਐਲਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਕੀਤੇ ਐਲਾਨ ਮੁਤਾਬਕ ਸੂਚੀ ਭਲਕੇ ਜਾਰੀ ਕੀਤੀ ਜਾਵੇਗੀ ।

ਕਿਸ ਸਮੇਂ ਜਾਰੀ ਕੀਤੀ ਜਾਵੇੇਗੀ ਉਮੀਦਵਾਰਾਂ ਦੀ ਸੂਚੀ ਜਾਰੀ

ਪ੍ਰਾਪਤ ਸੂਚਨਾ ਮੁਤਾਬਕ ਆਮ ਆਦਮੀ ਪਾਰਟੀ ਦੀ ਜਿਸ ਮੀਟਿੰਗ ਵਿਚ ਪਾਰਟੀ ਦੇ ਕੌਮੀ ਕਨਵੀਨਰ ਤੋੋਂ ਇਲਾਵਾ ਹੋਰ ਵੀ ਪਾਰਟੀ ਦੀ ਸੀਨੀਅਰ ਲੀਡਰਸਿ਼ਪ ਮੌਜੂਦ ਸੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦੇ ਲਏ ਗਏ ਫ਼ੈਸਲੇ ਤਹਿਤ ਇਹ ਸੂਚੀ 31 ਅਕਤੂਬਰ ਦਿਨ ਸ਼ਨੀਵਾਰ ਨੂੰ 12 ਵਜੇ ਜਾਰੀ ਕੀਤੀ ਜਾਵੇਗੀ ।

ਕਿੰਨੇ ਉਮੀਦਵਾਰਾਂ ਦੀ ਸੂਚੀ ਹੋ ਸਕਦੀ ਹੈ ਪਹਿਲੀ ਵਾਰ ਵਿਚ ਜਾਰੀ

ਭਰੋਸੇਯੋਗ ਸੂਤਰਾਂ ਅਨੁਸਾਰ ਪਹਿਲੀ ਸੂਚੀ ਵਿੱਚ ਕਰੀਬ 25 ਤੋਂ 30 ਉਮੀਦਵਾਰਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ । ਹਾਲਾਂਕਿ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ । ਇਸ ਕਾਰਨ ਸ਼ਨੀਵਾਰ ਸਵੇਰੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਅੰਤਿਮ ਮੋਹਰ ਲਗਾਈ ਜਾਵੇਗੀ । ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੇ ਹਨ ।

ਪਾਰਟੀ ਵਲੋਂ ਨਹੀਂ ਕੀਤਾ ਗਿਆ ਕਿੰਨੇ ਉਮੀਦਵਾਰਾਂ ਦੀ ਕੀਤੀ ਜਾਵੇਗੀ ਸੂਚੀ ਜਾਰੀ

ਫਿਲਹਾਲ ਆਮ ਆਦਮੀ ਪਾਰਟੀ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਪਹਿਲੀ ਸੂਚੀ ਵਿੱਚ ਕਿੰਨੀਆਂ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ (Announcement of Candidates) ਕੀਤਾ ਜਾਵੇਗਾ । ਮੰਨਿਆ ਜਾ ਰਿਹਾ ਹੈ ਕਿ ਪਾਰਟੀ ਪੜਾਅਵਾਰ ਤਰੀਕੇ ਨਾਲ ਉਮੀਦਵਾਰਾਂ ਦੇ ਨਾਂ ਸਾਹਮਣੇ ਲਿਆ ਸਕਦੀ ਹੈ । ਜੇਕਰ ਸ਼ਨੀਵਾਰ ਨੂੰ ਪਹਿਲੀ ਸੂਚੀ ਜਾਰੀ ਹੁੰਦੀ ਹੈ ਤਾਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਵਾਲੀਆਂ ਸ਼ੁਰੂਆਤੀ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਹੋ ਜਾਵੇਗੀ ।

LEAVE A REPLY

Please enter your comment!
Please enter your name here