ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਬਣੀ ਐਕਸ਼ਨ ਕਮੇਟੀ ਕਰੇਗੀ ਪੰਜ ਨੂੰ ਘੇਰਾਓ

0
77
Action committee

ਮਾਨਸਾ, 31 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ ਵਿਖੇ ਪਰਵਿੰਦਰ ਝੋਟਾ (Parvinder Jhota) ਕਤਲ ਮਾਮਲੇ ਵਿਚ ਬਣੀ ਐਕਸ਼ਨ ਕਮੇਟੀ ਵਲੋਂ ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ (Gherao of the House) ਕੀਤਾ ਜਾਵੇਗਾ ।

ਕਿਹੜੇ ਕਿਹੜੇ ਕਾਰਨਾਂ ਕਰਕੇ ਕੀਤਾ ਜਾਵੇਗਾ ਘੇਰਾਓ

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ 13 ਅਕਤੂਬਰ 2026 ਨੂੰ ਨਸ਼ਾ ਵੇਚਣ ਦੇ ਮਾਮਲੇ ਵਿਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਸ਼ਰਮਾ ਦੇ ਹੱਥੋਂ ਗੋਲੀ ਲੱਗਣ ਕਾਰਨ ਮੌਤ ਦੇ ਘਾਟ ਉਤਰ ਗਏ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ (Action Committee) ਵਲੋਂ ਜੋ ਪੰਜ ਨਵੰਬਰ ਨੂੰ ਸੰਗਰੂਰ ਵਿਖੇ ਬਣੀ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ਦਾ ਮੁੱਖ ਕਾਰਨ ਇਨਸਾਫ਼ ਦਿਵਾਉਣ, ਨਸਿ਼ਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ, ਕਥਿਤ ਸਰਕਾਰੀ ਜ਼ਬਰ ਦੇ ਵਿਰੋਧ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਕਰਨਾ ਸ਼ਾਮਲ ਹੈ ।

ਕਿਸ-ਕਿਸ ਆਗੂ ਨੇ ਕੀਤਾ ਮੀਟਿੰਗ ਨੂੰ ਸੰਬੋਧਨ

ਪ੍ਰਾਪਤ ਸੂਚਨਾ ਮੁਤਾਬਕ ਐਕਸ਼ਨ ਕਮੇੇਟੀ ਦੀ ਜੋ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਹੋਈ ਦੌਰਾਨ ਜਿਨ੍ਹਾਂ ਵੱਖ-ਵੱਖ ਆਗੂਆਂ ਵਲੋਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ ਵਿਚ ਵਪਾਰ ਮੰਡਲ ਮਾਨਸਾ ਦੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਸੀਟੂ ਦੇ ਤਰਸੇਮ ਸਿੰਘ ਜੋਧਾਂ ਤੇ ਕੁਲਵਿੰਦਰ ਸਿੰਘ ਉੱਡਤ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਦੀ ਜਸਵੀਰ ਕੌਰ, ਸੀ. ਪੀ. ਆਈ. ਦੇ ਕ੍ਰਿਸ਼ਨ ਚੌਹਾਨ, ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਮੌਜੂਦ ਸਨ।

ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬੋਘ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਦਰਸ਼ਨ ਪਾਲ, ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਗੁਰਜੰਟ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਭਗਵੰਤ ਸਿੰਘ ਸਮਾਓ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੇ ਮਹਿੰਦਰ ਸਿੰਘ ਭੈਣੀ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ ।

ਕਿੰਨਾਂ ਸਮਾਂ ਚੱਲੀ ਮੀਟਿੰਗ

ਉਪਰੋਕਤ ਮੀਟਿੰਗ ਜੋ ਕਿ ਤਕਰੀਬਨ ਚਾਰ ਘੰਟੇ ਚੱਲੀ ਵਿੱਚ 100 ਤੋਂ ਵੱਧ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ । ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਥਿਤ ਪੁਲਸ ਤਸ਼ੱਦਦ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ ।

LEAVE A REPLY

Please enter your comment!
Please enter your name here