ਪੰਜਾਬ ਵਿਚ ਗੈਂਗਸਟਰਾਂ ’ਤੇ ਵਾਰ ਮੁਹਿੰਮ ਹੋਈ 283ਵੇਂ ਦਿਨ ਵਿਚ ਦਾਖਲ

0
39
DGP

ਚੰਡੀਗੜ੍ਹ, 31 ਅਕਤੂਬਰ 2026 : ਪੰਜਾਬ ਸੂਬੇ ਅੰਦਰ ਗੈਂਗਸਟਰਾਂ (Gangsters) ਅਤੇ ਉਨ੍ਹਾਂ ਦੇ ਸਾਥੀਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ 283ਵੇਂ ਦਿਨ ਵਿਚ ਦਾਖਲ ਹੋ ਗਈ ਹੈ ।

ਕਿੰਨੇ ਟਿਕਾਣਿਆਂ ‘ਤੇ ਕੀਤੀ ਗਈ ਹੈ ਛਾਪੇਮਾਰੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਭਰ ਵਿਚ ਗੈਂਗਸਟਰਾਂ ਦੇ ਖਾਤਮੇ ਲਈ ਚੱਲ ਰਹੀ ਉਪਰੋਕਤ ਮੁਹਿੰਮ ਦੇ 283ਵੇਂ ਦਿਨ ਪੰਜਾਬ ਪੁਲਸ ਵਲੋਂ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 514 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ । ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।

186 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪ੍ਰਾਪਤ ਸੂਚਨਾ ਮੁਤਾਬਕ ਮੁਹਿੰਮ ਤਹਿਤ ਪੰਜਾਬ ਪੁਲਸ ਦੀਆਂ ਟੀਮਾਂ ਵਲੋਂ 186 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਅਤੇ ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81 ਹਜ਼ਾਰ 685 ਹੋ ਗਈ ਹੈ । ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

106 ਨਸ਼ਾ ਤਸਕਰ ਕੀਤੇ ਗਏ ਗ੍ਰਿਫ਼ਤਾਰ

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ (War Against Drugs) ਮੁਹਿੰਮ ਨੂੰ 608ਵੇਂ ਦਿਨ ਵੀ ਜਾਰੀ ਰੱਖਦਿਆਂ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 400 ਗ੍ਰਾਮ ਅਫੀਮ, 108 ਨਸ਼ੀਲੀਆਂ ਗੋਲੀਆਂ ਅਤੇ 22,900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਦੇ ਨਾਲ ਹੀ, ਸਿਰਫ਼ 608 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 89,561 ਤੱਕ ਪਹੁੰਚ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ ।

LEAVE A REPLY

Please enter your comment!
Please enter your name here