ਅੰਮ੍ਰਿਤਸਰ, 2 ਨਵੰਬਰ 2026 : ਪੰਜਾਬ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਉਤਰੀ) (Amritsar (North) Assembly Constituency) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਵੀ ਅਸਤੀਫਾ (Resignation) ਦੇੇ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿਸ ਅਹੁਦੇ ਤੋਂ ਦਿੱਤਾ ਗਿਆ ਹੈ ਅਸਤੀਫਾ
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਉਮੀਦਵਾਰ ਦੇ ਤੌਰ ‘ਤੇ ਖੜ੍ਹ ਕੇ ਅੰਮ੍ਰਿਤਸਰ (ਉਤਰੀ) ਤੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਕੁੰਵਰ ਵਿਜੈ ਪ੍ਰਤਾਪ ਸਿੰਘ (MLA Kunwar Vijay Pratap Singh) ਵਲੋਂ ਵੀ ਪੰਜਾਬ ਵਿਧਾਨ ਸਭਾ ਦੀ ਆਪਣੀ ਮੈਂਬਰਸਿ਼ਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ।
ਕਦੋਂ ਦਿੱਤਾ ਗਿਆ ਹੈ ਅਸਤੀਫਾ
ਪ੍ਰਾਪਤ ਸੂਚਨਾ ਮੁਤਾਬਕ ਵਿਧਾਇਕ ਕੰੁਵਰ ਵਿਜੈ ਪ੍ਰਤਾਪ ਸਿੰਘ ਵਲੋਂ ਆਪਣਾ ਅਸਤੀਫਾ ਬੀਤੇ ਦਿਨ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਗਿਆ ਸੀ । ਉਨ੍ਹਾਂ ਸਪੀਕਰ ਨੂੰ ਆਪਣੇ ਅਸਤੀਫ਼ੇ ਵਿੱਚ ਵਿਧਾਨ ਸਭਾ ਦੇ ਮੈਂਬਰ ਵਜੋਂ ਅਹੁਦਾ ਛੱਡਣ ਦੇ ਆਪਣੇ ਫੈਸਲੇ ਬਾਰੇ ਦੱਸਿਆ ਹੈ ਅਤੇ ਬੇਨਤੀ ਕੀਤੀ ਹੈ ਕਿ ਇਹ ਅਸਤੀਫ਼ਾ 1 ਨਵੰਬਰ-2026 ਤੋਂ ਲਾਗੂ ਮੰਨਿਆ ਜਾਵੇ ।









