ਤਰਨਤਾਰਨ, 3 ਨਵੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਕਸਬਾ ਖਡੂਰ ਸਾਹਿਬ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ ਦੀ ਪਛਾਣ 21 ਸਾਲਾ ਸੁਖਕੀਰਤ ਸਿੰਘ ਦੇ ਤੌੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਦਿਨ-ਦਿਹਾੜੇ ਵਾਪਰੀ ਇਸ ਖੂਨੀ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ ।
ਪੁਲਸ ਨੇ ਕੀਤੀ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਉਕਤ ਵਾਪਰੇ ਕਤਲ ਘਟਨਾਕ੍ਰਮ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰਦਿਆਂ ਮ੍ਰਿਤਕ ਦੇਹ ਨੂੰ ਆਪਣੇ ਕਬਜੇ ਵਿਚ ਲੈਂਦਿਆਂ ਮੁੁਰਦਾਘਰ ਘਰ ਭੇਜ ਦਿੱਤਾ । ਪੁਲਸ ਵਲੋਂ ਕਤਲ ਦਾ ਕੇਸ ਦਰਜ (Case registered) ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।









