ਗੈਰ-ਕਾਨੂੰਨੀ ਹਥਿਆਰਾਂ ਸਮੇਤ 11 ਮੁਲਜ਼ਮ ਅੰਮ੍ਰਿਤਸਰ ਪੁਲਸ ਵਲੋਂ ਗ੍ਰਿਫ਼ਤਾਰ

0
49
illegal weapons

ਅੰਮ੍ਰਿਤਸਰ, 4 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਜੋ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ( illegal weapons) ਅਤੇ ਨਸਿ਼ਆਂ ਦੀ ਸਪਲਾਈ ਕਰਨ ਵਾਲੇ ਤਿੰਨ ਗਿਰੋਹਾਂ ਦਾ ਪਰਦਾਫਾਸ਼ ਕਰਕੇ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਨਾਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।

ਪਕੜੇ ਗਏ ਵਿਅਕਤੀਆਂ ਵਿਰੁੱਧ ਵੱਖ-ਵੱਖ ਐਫ. ਆਈ. ਆਰਜ. ਕੀਤੀਆਂ ਦਰਜ

ਇਸ ਸਬੰਧੀ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਤਿੰਨ ਵੱਖ-ਵੱਖ ਐਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ । ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਇਸ ਪੂਰੇ ਗੈਰ-ਕਾਨੂੰਨੀ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here