ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਅੰਮ੍ਰਿਤਸਰ ਪੁਲਸ ਵਲੋਂ 16 ਮੁਲਜ਼ਮ ਗ੍ਰਿਫ਼ਤਾਰ

0
21
Amritsar Police

ਅੰਮ੍ਰਿਤਸਰ, 5 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਪੁਲਸ (Amritsar Police) ਵਲੋਂ ਹੈਰੋਇਨ ਸਮੇਤ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ (Illegal weapons), ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਕੇ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ (Heroin) ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।

ਕੀ ਸਾਹਮਣੇ ਆਇਆ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ

ਪੰਜਾਬ ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ `ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ । ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ. ਆਈ. ਆਰ. ਦਰਜ  (FIR registered) ਕੀਤੀਆਂ ਗਈਆਂ ਹਨ ।

LEAVE A REPLY

Please enter your comment!
Please enter your name here