ਘਰ ਦੇ ਬਾਹਰ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਗੱਡੀਆਂ ‘ਤੇ ਚਲਾਈਆਂ ਗੋੋਲੀਆਂ

0
21
Jalandhar Shoot

ਜਲੰਧਰ, 5 ਨਵੰਬਰ 2026 : ਪੰਜਾਬ ਦੇ ਜਿਲਾ ਜਲੰਧਰ (Jalandhar) ਵਿਖੇ ਘਰ ਦੇ ਬਾਹਰ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਅਣਪਛਾਤੇੇ ਵਿਅਕਤੀਆਂ ਵਲੋਂ ਗੱਡੀ ‘ਤੇ ਗੋਲੀਆਂ ਚਲਾਏ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੀ ਦੱਸਿਆ ਏ. ਸੀ. ਪੀ. ਨੇ

ਮਿਲੀ ਜਾਣਕਾਰੀ ਅਨੁਸਾਰ ਉਪਰੋਕਤ ਵਾਪਰੇ ਗੋਲੀਬਾਰੀ (Firing) ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. (ਨਾਰਥ ਜਲੰਧਰ) ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲਣ ਉਪਰੰਤ ਉਹ ਮੁੱਖ ਅਫ਼ਸਰ ਥਾਣਾ ਡਵੀਜਨ ਨੰ 1 ਅਤੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ।

ਪੁਲਸ ਨੇ ਕੀਤੀ ਜਾਂਚ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਅਣਪਛਾਤੇ ਵਿਅਕਤੀਆਂ (Unidentified individuals) ਵਲੋਂ ਕੀਤੀ ਗਈ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈੈ । ਦੱਸਣਯੋਗ ਹੈ ਕਿ ਗੋਲੀਬਾਰੀ ਦੀ ਘਟਨਾ ਦਾ ਕਾਰਨ ਉਕਤ ਕਾਰ ਜਿਸ ‘ਤੇ ਗੋਲੀਬਾਰੀ ਕੀਤੀ ਗਈ ਹੈ ਸਾਹਿਲ ਪੁੱਤਰ ਜਨਕ ਰਾਜ ਵਾਸੀ ਸ੍ਰੀ ਗੁਰੂ ਨਾਨਕ ਨਗਰ ਦੀ ਗੱਡੀ ਉਸਦੇ ਘਰ ਦੇ ਬਾਹਰ ਖੜ੍ਹੀ ਸੀ ਤੇ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਕੁੱਝ ਵਿਅਕਤੀਆਂ ਵਲੋਂ ਇਤਰਾਜ ਵੀ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਆਪਣਾ ਸਮਾਨ ਸਿ਼ਫਟ ਕਰਨਾ ਸੀ ਅਤੇ ਗੱਡੀ ਨੂੰ ਕਿਸੇ ਹੋਰ ਥਾਂ ਖੜ੍ਹੀ ਕਰਨ ਲਈ ਕਿਹਾ ਗਿਆ ਸੀ ।

LEAVE A REPLY

Please enter your comment!
Please enter your name here