ਚੰਡੀਗੜ੍ਹ, 5 ਨਵੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਪੁਲਸ ਸਟੇਸ਼ਨ (Police Station) ਵਿਖੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਜਾਤੀ ਸੂਚਕ ਸ਼ਬਦ ਬੋਲਣ ਅਤੇ ਧਮਕੀਆਂ ਦੇਣ ਦਾ ਕੇੇਸ ਦਰਜ (Case registered) ਕੀਤਾ ਹੈ ।
ਕਿਸ ਨੂੰ ਬੋਲੇ ਗਏ ਸਨ ਜਾਤੀ ਸੂਚਕ ਸ਼ਬਦ ਤੇ ਦਿੱਤੀਆਂ ਗਈਆਂ ਸਨ ਧਮਕੀਆਂ
ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਸੈਕਟਰ-11 ਦੇ ਪੁਲਸ ਥਾਣੇ ਵਿਚ ਜੋ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ (Congress leader Barinder Singh Dhillon) ਵਿਰੁੱਧ ਜਾਤੀ ਸੂਚਕ ਸ਼ਬਦ ਬੋਲਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਗਿਆ ਹੈ ਉਹ ਰਣਜੀਤ ਸਿੰਘ ਤਰਖਾਣਮਾਜਰਾ ਨੂੰ ਉਪਰੋਕਤ ਸ਼ਬਦ ਬੋਲਣ ‘ਤੇ ਕੀਤਾ ਗਿਆ ਹੈ ।
ਕਦੋਂ ਵਰਤਿਆ ਸੀ ਇਹ ਘਟਨਾਕ੍ਰਮ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਸਮੁੱਚਾ ਘਟਨਾਕ੍ਰਮ 27 ਅਕਤੂਬਰ ਦੀ ਦੁਪਹਿਰ ਨੂੰ ਸੈਕਟਰ-15 ਸਥਿਤ ਕਾਂਗਰਸ ਭਵਨ ਵਿਖੇ ਵਾਪਰਿਆ ਦੱਸਿਆ ਜਾ ਰਿਹਾ ਹੈ । ਉਪਰੋਕਤ ਘਟਨਾਕ੍ਰਮ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਵੀ ਇਕ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਸੀ ।









