ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਕੀਤੀਆਂ ਹਨ ਪੀ. ਪੀ. ਸੀ. ਬੀ. ਨੇ ਦਰਜ

0
22
stubble burning

ਚੰਡੀਗੜ੍ਹ, 6 ਨਵੰਬਰ 2026 : ਪੰਜਾਬ ਅੰਦਰ ਝੋਨੇ ਦੀ ਪਰਾਲੀ ਸਾੜਨ (Stubble burning) ਦੀਆਂ ਘਟਨਾਵਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੰਜ ਸਤੰਬਰ ਤੱਕ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੀਆਂ ਘਟਨਾਵਾਂ ਕੀਤੀਆਂ ਗਈਆਂ ਹਨ ਦਰਜ

ਮਿਲੀ ਜਾਣਕਾਰੀ ਅਨੁਸਾਰ ਪੀ. ਪੀ. ਸੀ. ਬੀ. (P.P.C.B.) ਵਲੋਂ ਜੋ ਪੰਜਾਬ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀਆਂ 5 ਨਵੰਬਰ 2026 ਤੱਕ 2787 ਰਿਪੋਰਟਾਂ ਦਰਜ ਕੀਤੀਆਂ ਗਈਆਂ ਹਨ । ਦੱਸਣਯੋਗ ਹੈ ਕਿ ਵਿਭਾਗ ਵਲੋਂ 2,194 ਥਾਵਾਂ ‘ਤੇ ਮੌਕੇ ‘ਤੇ ਜਾ ਕੇ ਕੀਤੀ ਗਈ ਜਾਂਚ ਵਿੱਚੋਂ 994 ਥਾਵਾਂ `ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ ।

ਕਿੰਨਾਂ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ ਸਰਕਾਰ ਵਲੋਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Government of Punjab) ਵੱਲੋਂ ਉਲੰਘਣਾਂ ਕਰਨ ਵਾਲਿਆਂ ‘ਤੇ 46.10 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜਿਸ ਵਿੱਚੋਂ 24.85 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ । ਇਸੇ ਤਰ੍ਹਾਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਧਾਰਾ 223 ਤਹਿਤ ਕੁੱਲ 710 ਐਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ ।

ਕਿੰਨੀਆਂ ਲਾਲ ਐਂਟਰੀਆਂ ਕੀਤੀਆਂ ਹਨ ਦਰਜ

ਉਪਰੋਕਤ ਮਾਮਲਿਆਂ ਵਿਚ ਮਾਲ ਵਿਭਾਗ ਦੇ ਰਿਕਾਰਡ ਵਿਚ ਲਾਲ ਐਂਟਰੀਆਂ (Red entries) ਦੀ ਜੇਕਰ ਗੱਲ ਕੀਤੀ ਜਾਵੇ ਤਾਂ 829 ਮਾਮਲੇ ਦਰਜ ਕੀਤੇ ਗਏ ਹਨ । ਪੰਜਾਬ ਭਰ ਵਿੱਚ 786 ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ 18 ਮਾਮਲਿਆਂ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ ।

ਕਿਹੜੇ ਜਿਲੇ ਵਿਚ ਕਿੰਨੇ ਮਾਮਲਿਆਂ ਦੀ ਹੋਈ ਹੈ ਪੁਸ਼ਟੀ

ਪੰਜਾਬ ਦੇ ਜਿਲਾ ਤਰਨਤਾਰਨ ਵਿਚ 586 ਘਟਨਾਵਾਂ ਨਾਲ ਸੂਬੇ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 294 ਥਾਵਾਂ ‘ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਫਿ਼ਰੋਜ਼ਪੁਰ ਵਿੱਚ 361, ਸੰਗਰੂਰ ਵਿੱਚ 240, ਅੰਮ੍ਰਿਤਸਰ ਵਿੱਚ 221, ਬਠਿੰਡਾ ਵਿੱਚ 216 ਅਤੇ ਪਟਿਆਲਾ ਵਿੱਚ 156 ਘਟਨਾਵਾਂ ਰਿਪੋਰਟ ਹੋਈਆਂ ਹਨ । ਪਟਿਆਲਾ ਵਿੱਚ 27 ਐਫ਼. ਆਈ. ਆਰ. ਦਰਜ ਕਰਕੇ 2.15 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ।

LEAVE A REPLY

Please enter your comment!
Please enter your name here