8 ਸਾਲ ਪੁਰਾਣੇੇ ਮਾਣਹਾਨੀ ਮਾਮਲੇ `ਚ ਸੁਖਬੀਰ ਬਾਦਲ ਨੂੰ ਮਿਲੀ ਪੇਸ਼ੀ ਤੋਂ ਛੋਟ

0
35
Sukhbir Badal

ਚੰਡੀਗੜ੍ਹ, 7 ਨਵੰਬਰ 2026 : ਚੰਡੀਗੜ੍ਹ ਦੀ ਜਿਲਾ ਅਦਾਲਤ (Court) ਵਲੋਂ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ (Exemption from appearance) ਦਿੱਤੀ ਗਈ ਹੈ ।

ਕਿਸ ਜੱਜ ਦੀ ਅਦਾਲਤ ਨੇ ਦਿੱਤੀ ਨਿੱਜੀ ਪੇੇਸ਼ੀ ਤੋਂ ਛੋਟ

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (President of the Shiromani Akali Dal) ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜੋ ਬੀਤੇ ਦਿਨੀਂ ਇਕ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ‘ਚ ਚੰਡੀਗੜ੍ਹ ਜਿ਼ਲਾ ਅਦਾਲਤ ਵਲੋਂ ਨਿੱਜੀ ਪੇਸ਼ੀ ‘ਚ ਛੋਟ ਮੰਗੀ ਗਈ ਸੀ ਉਹ ਛੋਟ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਸੋਨਾਲੀ ਸਿੰਘ ਦੀ ਅਦਾਲਤ ਵਲੋਂ ਸੁਣਵਾਈ ਦੌਰਾਨ ਦਿੱਤੀ ਗਈ ਸੀ ।

ਕੀ ਹਵਾਲਾ ਦਿੱਤੀ ਅਰਜ਼ੀ ਦਾਖਲ ਕਰਕੇ

ਪ੍ਰਾਪਤ ਸੂਚਨਾ ਮੁਤਾਬਕ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਵਕੀਲ ਰਾਜੇਸ਼ ਕੁਮਾਰ ਰਾਏ ਨੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਖ਼ਲ ਕੀਤੀ । ਇਸ ‘ਚ ਪੰਜਾਬ ‘ਚ ਆਗਾਮੀ ਚੋਣਾਂ ਨੂੰ ਲੈ ਕੇ ਪਾਰਟੀ ਦੀ ਜ਼ਰੂਰੀ ਮੀਟਿੰਗ ‘ਚ ਸ਼ਾਮਲ ਹੋਣ ਦਾ ਹਵਾਲਾ ਦਿੱਤਾ ਗਿਆ ਤੇ ਨਾਲ ਹੀ ਕਿਹਾ ਗਿਆ ਕਿ ਸ਼ੁੱਕਰਵਾਰ ਨੂੰ ਸਥਾਨਕ ਬਾਰ ਦੇ ਵਕੀਲ ਹੜਤਾਲ ‘ਤੇ ਰਹਿਣਗੇ ਅਤੇ ਅਦਾਲਤ ‘ਚ ਪੇਸ਼ ਨਹੀਂ ਹੋਣਗੇ ।

ਕੀ ਹੈ ਪੂਰਾ ਮਾਮਲਾ

ਉਕਤ ਮਾਮਲਾ ਜੋ ਕਿ ਸਾਲ 2017 ਦਾ ਹੈ ਦੌਰਾਨ ਅਖੰਡ ਕੀਰਤਨੀ ਜੱਥੇ ਦੇ ਬੁਲਾਰੇ ਤੇ ਮੋਹਾਲੀ ਨਿਵਾਸੀ ਰਾਜਿੰਦਰ ਪਾਲ ਸਿੰਘ ਨੇ ਸੁਖਬੀਰ ਬਾਦਲ ਖਿ਼ਲਾਫ਼ ਚੰਡੀਗੜ੍ਹ ਜਿ਼ਲਾ ਅਦਾਲਤ ‘ਚ ਮਾਣਹਾਨੀ ਦੀ ਸਿ਼ਕਾਇਤ ਦਰਜ ਕਰਵਾਈ ਗਈ ਸੀ । ਸਿ਼ਕਾਇਤ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਦੇ ਤਹਿਤ ਦਾਇਰ ਕੀਤੀ ਗਈ ਸੀ । ਸਿ਼ਕਾਇਤ ਮੁਤਾਬਕ 4 ਜਨਵਰੀ-2017 ਨੂੰ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਾਜਿੰਦਰ ਪਾਲ ਸਿੰਘ ਦੇ ਘਰ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਵਿਚ ਬਿਆਨ ਦਿੱਤਾ ਸੀ ।

ਕੀ ਦੋਸ਼ ਲਗਾਇਆ ਗਿਆ ਸੀ ਸੁਖਬੀਰ ਬਾਦਲ ਵਲੋਂ

ਦੋਸ਼ ਹੈ ਕਿ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਿਆਸੀ ਮੋਰਚਾ ਦੱਸਿਆ ਸੀ । ਇਸ ਬਿਆਨ ਨਾਲ ਸੰਗਠਨ ਦਾ ਅਕਸ ਅਤੇ ਸਾਖ ਨੂੰ ਗੰਭੀਰ ਨੁਕਸਾਨ ਪਹੁੰਚਿਆ । ਇਸ ਮਾਮਲੇ ਨੂੰ ਰੱਦ ਕਰਵਾਉਣ ਲਈ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਪਰ ਉਨ੍ਹਾਂ ਦੀ ਪਟੀਸ਼ਨ ਰੱਧ ਕਰ ਦਿੱਤੀ ਸੀ। ਇਸ ਤੋਂ ਬਾਅਦ ਮਾਮਲਾ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਹੀ ਚੱਲ ਰਿਹਾ ਹੈ ।

LEAVE A REPLY

Please enter your comment!
Please enter your name here