ਅੰਮ੍ਰਿਤਸਰ ਵਿਚ ਗੋਲੀਬਾਰੀ ਕਾਰਨ ਇਕ ਦੀ ਮੌਤ ਤੇ ਦੂਸਰਾ ਗੰਭੀਰ ਜਖਮੀ

0
28
Amritsar Shootout

ਅੰਮ੍ਰਿਤਸਰ, 9 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਸੁਲਤਾਨਵਿੰਡ ਰੋਡ ਵਿਖੇ ਹੋਈ ਗੋਲੀਬਾਰੀ (Firing) ਦੌਰਾਨ ਜਿਥੇ ਇਕ ਜਖਮੀ ਹੋ ਗਿਆ, ਉਥੇ ਦੂਸਰੇ ਵਿਅਕਤੀ ਦੀ ਮੌਤ ਹੋ ਗਈ ।

ਕੌਣ ਹੈ ਇਹ ਨੌਜਵਾਨ ਜਿਸਦੀ ਹੋ ਗਈ ਮੌਤ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਦੀਵਾਲੀ ਦੀ ਰਾਤ ਜੋ ਸੁਲਤਾਨਵਿੰਡ ਰੋਡਡ ਸਥਿਤ ਰਾਂਝੇ ਦੀ ਹਵੇਲੀ ਨੇੜੇ ਦੋ ਧਿਰਾਂ ਵਿਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਇਕ ਨੌਜਵਾਨ ਦੀ ਮੌਤ (Death) ਹੋ ਗਈ ਹੈ ਤੇ ਦੂਸਰਾ ਵਿਅਕਤੀ ਗੰਭੀਰ ਜਖਮੀ ਹੋ ਗਿਆ ਹੈ ਵਿਚ ਮੌਤ ਦੇ ਘਾਟ ਉਤਰੇ ਨੌਜਵਾਨ ਦੀ ਪਛਾਣ ਪ੍ਰਤਾਪ ਸਿੰਘ ਦੇ ਤੌਰ ‘ਤੇ ਹੋਈ ਹੈ ਜਦੋਂ ਕਿ ਜਖਮੀ ਵਿਅਕਤੀ ਦੀ ਪਛਾਣ ਪੰਜਾਬ ਪੁਲਸ ਦੇ ਏ. ਐਸ. ਆਈ. ਹਰਨੇਕ ਸਿੰਘ ਦੇ ਤੌਰ ‘ਤੇ ਹੋਈ ਹੈ ।

ਕੀ ਕਾਰਨ ਰਿਹਾ ਗੋਲੀਬਾਰੀ ਦਾ

ਪ੍ਰਾਪਤ ਸੂਚਨਾ ਮੁਤਾਬਕ ਅੰਮ੍ਰਿਤਸਰ ਵਿਖੇ ਜੋ ਉਕਤ ਥਾਂ ‘ਤੇ ਦੋ ਧਿਰਾਂ ਵਲੋਂ ਇਕ ਦੂਸਰੇ ‘ਤੇ ਗੋਲੀਬਾਰੀ ਕੀਤੀ ਗਈ ਹੈ ਦਾ ਕਾਰਨ ਸੋਨੇ ਲੈਣ-ਦੇੇਣ ਨੂੰ ਲੈ ਕੇ ਚੱਲ ਰਿਹਾ ਝਗੜਾ ਮੰਨਿਆਂ ਜਾ ਰਿਹਾ ਹੈ । ਦੱਸਣਯੋਗ ਹੈ ਕਿ ਜੋ ਵਿਅਕਤੀ ਗੋਲੀਬਾਰੀ ਦੌਰਾਨ ਜਖਮੀ ਹੋ ਗਿਆ ਦਾ ਗੰਭੀਰ ਹਾਲਤ ਦੇ ਚਲਦਿਅਆਂ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ ।

ਪੁਲਸ ਨੇ ਕੀਤੀ ਘਟਨਾ ਦੀ ਜਾਂਚ ਸ਼ੁਰੂ

ਉਪਰੋਕਤ ਵਾਪਰੇ ਗੋਲੀਬਾਰੀ ਦੇ ਘਟਨਾਕ੍ਰਮ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੀ-ਡਵੀਜਨ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਬਾਰੀ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ । ਉਕਤ ਘਟਨਾਕ੍ਰਮ ਸਬੰਧੀ ਏ. ਸੀ. ਪੀ. ਰਵਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਹਾਂ ਧਿਰਾਂ ਵਿਚਾਲੇ ਹੋਏ ਝਗੜੇ ਅਤੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਭੂਮਿਕਾ ਦੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here