16 ਫਰਵਰੀ ਤੋਂ ਸ਼ੁਰੂ ਹੋਣਗੀਆਂ ਸੀ. ਬੀ. ਐੱਸ. ਈ. ਦੀਆਂ ਪ੍ਰੀਖਿਆਵਾਂ

0
16
CBSE examinations

ਨਵੀਂ ਦਿੱਲੀ, 9 ਨਵੰਬਰ 2026 : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (Central Board of Secondary Education) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 16 ਫਰਵਰੀ 2027 ਤੋਂ ਸ਼ੁਰੂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਕਦੋਂ ਹੋਣਗੀਆਂ ਖਤਮ

ਸੀ. ਬੀ. ਐਸ. ਈ. ਨੇ ਐਲਾਨ ਕੀਤਾ ਹੈ ਕਿ ਉਕਤ ਬੋਰਡ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ (10th and 12th Grade Examinations) ਜੋ ਕਿ 16 ਫਰਵਰੀ 2027 ਤੋਂ ਸ਼ੁਰੂ ਹੋ ਜਾਣਗੀਆਂ ਦੇ ਚਲਦਿਆਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਮਾਰਚ ਨੂੰ ਖਤਮ ਹੋਣਗੀਆਂ, ਜਦੋਂ ਕਿ 12ਵੀਂ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਤੱਕ ਜਾਰੀ ਰਹਿਣਗੀਆਂ ।

ਕੀ ਆਖਿਆ ਪ੍ਰੀਖਿਆ ਕੰਟਰੋਲਰ ਨੇ

ਸੀ. ਬੀ. ਐੱਸ. ਈ. ਬੋਰਡ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਹੈ ਕਿ 10ਵੀਂ ਜਮਾਤ ਦੇ ਵਿਦਿਆਰਥੀ 83 ਵਿਸਿ਼਼ਆਂ `ਚ ਪ੍ਰੀਖਿਆ ਦੇਣਗੇ ਜਦੋਂਕਿ 12ਵੀਂ ਦੇ ਵਿਦਿਆਰਥੀ 121 ਵਿਸਿ਼ਆਂ ‘ਚ ਪ੍ਰੀਖਿਆ ਦੇਣਗੇ । ਸਮਾਂ ਸਾਰਣੀ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ 101 ਦਿਨ ਪਹਿਲਾਂ ਜਾਰੀ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here