ਕਪੂਰਥਲਾ, 10 ਨਵੰਬਰ 2026 : ਪੰਜਾਬ ਦੇ ਜਿਲਾ ਕਪੂਰਥਲਾ (Kapurthala) ਦੇ ਮੁਹੱਲਾ ਮਹਿਤਾਬਗੜ੍ਹ ਵਿਖੇ ਇਕ 22 ਸਾਲਾ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਕਪੂਰਥਲਾ ਦੇ ਮਹਿਤਾਬਗੜ੍ਹ ਮੁਹੱਲੇ ’ਚ ਬੀਤੀ ਦੇਰ ਸ਼ਾਮ ਜੋ ਘਰ ਦੇ ਬਾਹਰ ਪਟਾਕੇ ਚਲਾ ਰਹੇ ਜਿਸ 22 ਸਾਲਾ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਮਨੀ ਦੇ ਤੌਰ ‘ਤੇ ਹੋਈ ਹੈ ।
ਕਿਸ-ਕਿਸ ‘ਤੇ ਲੱਗੇ ਹਨ ਗੋਲੀਬਾਰੀ ਕਰਨ ਦੇ ਦੋਸ਼
ਪ੍ਰਾਪਤ ਸੂਚਨਾ ਮੁਤਾਬਕ ਉਕਤ ਗੋਲੀਬਾਰੀ ਘਟਨਾਕ੍ਰਮ ਸਬੰਧੀ ਕੀਤੀ ਗਈ ਸ਼ੁਰੂਆਤੀ ਜਾਂਚ ਅਨੁਸਾਰ ਇਸ ਵਾਰਦਾਤ ਨੂੰ ਪੁਰਾਣੀ ਰੰਜਸ਼ ਦੇ ਚੱਲਦਿਆਂ ਜਿਥੇ ਅੰਜਾਮ ਦਿੱਤਾ ਗਿਆ ਹੈ ਸਾਹਮਣੇ ਆਇਆ ਹੈ ਇਸ ਮਾਮਲੇ ’ਚ ਮੁਹੱਲੇ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਕਮਲ ਅਤੇ ਮਨੀ ’ਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹਨ ।
ਇਸੇ ਦੌਰਾਨ ਕਥਿਤ ਤੌਰ ’ਤੇ ਕਮਲ ਅਤੇ ਮਨੀ ਆਪਣੇ ਕੁਝ ਸਾਥੀਆਂ ਨਾਲ ਉੱਥੇ ਪਹੁੰਚੇ ਅਤੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਮਨੀ ਦੀ ਛਾਤੀ ਦੇ ਵਿਚਕਾਰ ਲੱਗੀ । ਗੋਲੀਬਾਰੀ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦੀ ਛਾਪੇਮਾਰੀ ਜਾਰੀ ਉਕਤ ਗੋਲੀਬਾਰੀ ਘਟਨਾਕ੍ਰਮ ਸਬੰਧੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀ. ਆਈ. ਏ. ਸਟਾਫ਼ ਅਤੇ ਥਾਣਾ ਸਿਟੀ ਪੁਲਸ ਦੀਆਂ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ । ਡੀ. ਐੱਸ. ਪੀ. ਅਨੁਸਾਰ ਮੁਲਜ਼ਮ ਕਮਲ ਖਿ਼ਲਾਫ਼ ਪਹਿਲਾਂ ਵੀ ਆਰਮਜ਼ ਐਕਟ ਤਹਿਤ ਦੋ ਮਾਮਲੇ ਦਰਜ ਹਨ ।
ਕੀ ਆਖਣਾ ਹੈ ਪੁਲਸ ਦਾ
ਪੰਜਾਬ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਇਸ ਵਾਰਦਾਤ ਨੇ ਪਰਿਵਾਰ ਨੂੰ ਡੂੰਘੇ ਸਦਮੇ ’ਚ ਪਾ ਦਿੱਤਾ ਹੈ । ਮ੍ਰਿਤਕ ਦੀ ਰਿਸ਼ਤੇਦਾਰ ਹਰਜਿੰਦਰ ਕੌਰ ਨੇ ਦੱਸਿਆ ਕਿ ਮਨੀ ਦਾ ਵਿਆਹ ਮਹਿਜ਼ 9 ਮਹੀਨੇ ਪਹਿਲਾਂ ਹੋਇਆ ਸੀ । ਉਸ ਦੀ ਪਤਨੀ ਦੇ ਹੱਥਾਂ ਤੋਂ ਅਜੇ ਵਿਆਹ ਦਾ ਲਾਲ ਚੂੜਾ ਵੀ ਨਹੀਂ ਉਤਰਿਆ ਸੀ ਕਿ ਹਮਲਾਵਰਾਂ ਨੇ ਉਸ ਦਾ ਸੁਹਾਗ ਉਜਾੜ ਦਿੱਤਾ ।









