ਆਮ ਆਦਮੀ ਪਾਰਟੀ ਦੇ ਆਗੂ ‘ਤੇ ਲੱਗਿਆ ਭਰਾ ਨੂੰ ਗੋਲੀ ਮਾਰਨ ਦਾ ਦੋਸ਼

0
41
Amritsar Murder

ਅਟਾਰੀ, 10 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਪਿੰਡ ਪੰਡੋਰੀ ਵੜੈਚ ਵਿਖੇ ਇਕ ਭਰਾ ਤੇ ਦੂਸਰੇ ਭਰਾ ਨੂੰ ਗੋਲੀ ਮਾਰ (Shoot) ਕੇ ਮੌਤ ਦੇ ਘਾਟ ਉਤਾਰਨ ਦਾ ਘਟਨਾਕ੍ਰਮ ਵਾਪਰਿਆ ਹੈ ।

ਕਿਸ ‘ਤੇ ਲੱਗਿਆ ਹੈ ਗੋਲੀ ਮਾਰਨ ਦਾ ਦੋਸ਼

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਹਲਕਾ ਅਟਾਰੀ ਅਧੀਨ ਆਉਂਦੇ ਮਜੀਠਾ ਰੋਡ ਸਥਿਤ ਪਿੰਡ ਪੰਡੋਰੀ ਵੜੈਚ (Village Pandori Varaich) ਵਿਖੇ ਜੋ ਇਕ ਭਰਾ ਤੇ ਦੂਸਰੇ ਭਰਾ ਨੂੰ ਗੋਲੀਬਾਰੀ ਕਰਕੇ ਮੌਤ ਦੇ ਘਾਟ ਉਤਾਰਨ ਦਾ ਘਟਨਾਕ੍ਰਮ ਵਾਪਰਿਆ ਹੈ ਦਾ ਦੋਸ਼ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਮ ਸਾਹਮਣੇ ਆ ਰਿਹਾ ਹੈ । ਉਸ ‘ਤੇ ਦੋਸ਼ ਲੱਗਿਆ ਹੈ ਕਿ ਉਸ ਵਲੋਂ ਹੀ ਆਪਣੇ ਭਰਾ ਨੂੰ ਗੋਲੀ ਮਾਰੀ ਗਈ ਹੈ ਤੇ ਜਿਸ ਕਾਰਨ ਉਸਦੀ ਮੌਤ (Death) ਹੋ ਗਈ ਹੈ ।

ਕੀ ਦੱਸਿਆ ਡੀ. ਐਸ. ਪੀ. ਨੇ

ਉਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. (ਅਟਾਰੀ) ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ 112 ਨੰਬਰ `ਤੇ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਪਾਰਟੀ ਤੁਰੰਤ ਮੌਕੇ `ਤੇ ਪਹੁੰਚ ਗਈ । ਉਨ੍ਹਾਂ ਦੱਸਿਆ ਕਿ ਮ੍ਰਿਤਕ ਨੂੰ ਦੋ ਗੋਲੀਆਂ ਲੱਗੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ।

ਪੁਲਸ ਕਰੇਗੀ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ

ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ । ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ `ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here