ਗੈਰ-ਕਾਨੂੰਨੀ ਹਥਿਆਰਾਂ ਸਮੇਤ 6 ਵਿਅਕਤੀ ਅੰਮ੍ਰਿਤਸਰ ਵਿਖੇ ਗ੍ਰਿਫ਼ਤਾਰ

0
34
illegal weapons

ਅੰਮ੍ਰਿਤਸਰ, 10 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ (illegal weapons) ਦੀ ਤਸਕਰੀ ਦੇ ਦੋਸ਼ ਹੇਠ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਹਥਿਆਰ ਬਰਾਮਦ ਕੀਤੇ ਗਏ ਹਨ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 6 ਦੋਸ਼ੀਆਂ ਨੂੰ ਕਾਬੂ ਕੀਤਾ ਹੈ ਦੇ ਕੋਲੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ ।

ਕੀ ਪਤਾ ਚੱਲਿਆ ਹੈ ਸ਼਼ੁਰੂਆਤੀ ਜਾਂਚ ਵਿਚ

ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿ਼ਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ `ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਵਿੱਚ ਮਦਦ ਕਰਦੇ ਸਨ । ਦੋਸ਼ੀ ਕਥਿਤ ਤੌਰ ‘ਤੇ ਇਨ੍ਹਾਂ ਖੇਪਾਂ ਨੂੰ ਪ੍ਰਾਪਤ ਕਰਦੇ ਸਨ ਅਤੇ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਹਥਿਆਰਾਂ ਦੀ ਸਪਲਾਈ ਕਰਦੇ ਸਨ ।

ਗ੍ਰਿਫ਼ਤਾਰ ਵਿਅਕਤੀਆਂ ਤੇ ਆਰਮਜ਼ ਐਕਟ ਤਹਿਤ ਕੇਸ ਦਰਜ

ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼ (ਅੰਮ੍ਰਿਤਸਰ) ਵਿਖੇ ਦੋ ਐਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ। ਹੋਰ ਸਾਥੀਆਂ ਦੀ ਪਛਾਣ ਕਰਨ, ਪੂਰੇ ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਿਆਪਕ ਨੈੱਟਵਰਕ ਨੂੰ ਢਹਿ-ਢੇਰੀ ਕਰਨ ਲਈ ਅੱਗੇ ਦੀ ਕਾਰਵਾਈ/ਜਾਂਚ ਜਾਰੀ ਹੈ । ਪੰਜਾਬ ਪੁਲਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਠੱਲ੍ਹ ਪਾਉਣ ਅਤੇ ਪੂਰੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ ।

LEAVE A REPLY

Please enter your comment!
Please enter your name here