ਈ. ਵੀ. ਐਮਜ਼. ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅੱਜ ਤੋਂ

0
37
Anindita Mitra

ਚੰਡੀਗੜ੍ਹ, 12 ਨਵੰਬਰ 2026 : ਮੁੱਖ ਚੋਣ ਕਮਿਸ਼ਨਰ ਪੰਜਾਬ (Chief Election Commissioner, Punjab) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਵਿਚ ਈ. ਵੀ. ਐਮਜ਼. ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (First-level checking) ਅੱਜ ਤੋਂ ਕੀਤੀ ਜਾਵੇਗੀ ।

ਕੀ ਕਾਰਨ ਦੱਸਿਆ ਮੁੱਖ ਚੋਣ ਕਮਿਸ਼ਨਰ ਨੇ ਚੈਕਿੰਗ ਦਾ

ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ (Anindita Mitra) ਨੇ ਦੱਸਿਆ ਕਿ ਈ. ਵੀ. ਐਮਜ਼. ਅਤੇ ਵੀ. ਵੀ. ਪੀ. ਏ. ਟੀ. ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ । ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈ. ਵੀ. ਐਮਜ਼. ਅਤੇ ਵੀ. ਵੀ. ਪੀ. ਏ. ਟੀ. ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ. ਈ. ਐਲ.) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ ।

ਫਸਟ ਲੈਵਲ ਚੈਕਿੰਗ ਵਿਚ ਦਰੁਸਤ ਪਾਈਆਂ ਜਾਣ ਵਾਲੀਆਂ ਮਸ਼ੀਨਾਂ ਵਰਤੀਆਂ ਜਾਣਗੀਆਂ ਚੋਣਾਂ ਵਿਚ

ਸੀ. ਈ. ਓ. ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਵਿੱਚ ਦਰੁਸਤ ਪਾਈਆਂ ਜਾਣ ਵਾਲੀਆਂ ਈ. ਵੀ. ਐਮ. ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ (EVM and VVPAT machines) ਨੂੰ ਵਿਧਾਨ ਸਭਾ ਚੋਣਾਂ ਵਿੱਚ ਵਰਤਿਆ ਜਾਵੇਗਾ । ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ । ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ । ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ।

 

LEAVE A REPLY

Please enter your comment!
Please enter your name here