ਪੰਜਾਬੀ ਮੂਲ ਦੀ ਮਹਿਲਾ ਦਾ ਮੈਲਬੌਰਨ `ਚ ਚਾਕੂ ਮਾਰ ਕੇ ਕਤਲ

0
26
Australia Murder

ਆਸਟ੍ਰੇਲੀਆ, 12 ਨਵੰਬਰ 2026 : ਪੰਜਾਬੀ ਮੂਲ ਦੀ ਇਕ ਮਹਿਲਾ ਦਾ ਆਸਟ੍ਰੇਲੀਆ (Australia) ਦੇ ਸ਼ਹਿਰ ਮੈਲਬੌਰਨ ਵਿਖੇ ਚਾਕੂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਪੰਜਾਬੀ ਮਹਿਲਾ

ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਮੈਲਬੌਰਨ (Melbourne) ਸ਼ਹਿਰ ਦੇ ਦੱਖਣ-ਪੂਰਬੀ ਇਲਾਕੇ ਡੈਂਡੇਨੌਂਗ ਵਿਚ ਜੋ ਪੰਜਾਬੀ ਮੂਲ ਦੀ ਨੌਜਵਾਨ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਦੀ ਪਛਾਣ ਬਲਜੀਤ ਕੌਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਬਲਜੀਤ ਕੌਰ ਦੇ ਮਾਪੇ ਜੋ ਕਿ ਭਾਰਤ ਵਿੱਚ ਰਹਿੰਦੇ ਹਨ ਵਲੋਂ ਆਪਣੀ ਧੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਆਸਟ੍ਰੇਲੀਆ ਆਉਣ ਵਾਸਤੇ ਤੁਰੰਤ ਵੀਜ਼ੇ ਦੀ ਮੰਗ ਕੀਤੀ ਜਾ ਰਹੀ ਹੈ ।

ਕਦੋਂ ਵਾਪਰਿਆ ਹੈ ਕਤਲ ਦਾ ਘਟਨਾਕ੍ਰਮ

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾਕ੍ਰਮ 6 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ ਲਗਭਗ ਸਾਢੇ 11 ਵਜੇ ਡੈਂਡੇਨੌਂਗ ਦੀ ਵੁੱਡਲੀ ਸਟ੍ਰੀਟ ਸਥਿਤ ਇੱਕ ਰਿਹਾਇਸ਼ੀ ਮਕਾਨ ਵਿੱਚ ਵਾਪਰਿਆ । ਵਿਕਟੋਰੀਆ ਪੁਲਸ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਮੌਕੇ ਤੋਂ ਤਿੰਨ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਚਾਕੂ ਨਾਲ ਜ਼ਖ਼ਮੀ ਕੀਤੇ ਜਾਣ ਦਾ ਸ਼ੱਕ ਸੀ । ਇਨ੍ਹਾਂ ਵਿੱਚੋਂ ਇਕ ਔਰਤ ਨੂੰ ਬੇਹਦ ਜ਼ਖ਼ਮੀ ਹਾਲਤ `ਚ ਹਸਪਤਾਲ ਲਿਜਾਇਆ ਗਿਆ। ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਪੁਲਸ ਕਰ ਰਹੀ ਹੈ ਘਟਨਾਕ੍ਰਮ ਦੀ ਘਰੇਲੂ ਹਿੰਸਾ ਨਾਲ ਜੋੜ ਕੇ ਜਾਂਚ

ਪੁਲਸ ਅਨੁਸਾਰ ਤਿੰਨੇ ਇਕ-ਦੂਜੇ ਨੂੰ ਜਾਣਦੇ ਸਨ ਤੇ ਕਿਸੇ ਹੋਰ ਵਿਅਕਤੀ ਸ਼ਮੂਲੀਅਤ ਦੀ ਸੰਭਾਵਨਾ ਘੱਟ ਹੈ । ਉਨ੍ਹਾਂ ਕਿਹਾ ਕਿ ਘਟਨਾ ਨੂੰ ਘਰੇਲੂ ਹਿੰਸਾ ਨਾਲ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ । ਸੋਸ਼ਲ ਮੀਡੀਆ `ਤੇ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਮਾਪੇ ਭਾਰਤ `ਚ ਹਨ ਤੇ ਉਨ੍ਹਾਂ ਨੂੰ ਆਸਟ੍ਰੇਲੀਆ ਲਿਆਉਣ ਲਈ ਵੀਜ਼ੇ ਸੰਬੰਧੀ ਪ੍ਰਬੰਧ ਕੀਤੇ ਜਾ ਰਹੇ ਹਨ ।

LEAVE A REPLY

Please enter your comment!
Please enter your name here