ਅਰਵਿੰਦ ਕੇਜਰੀਵਾਲ ਨੂੰ ਧਮਕੀ ਮਾਮਲੇ ਵਿਚ ਐਫ. ਆਈ. ਆਰ. ਦਰਜ

0
29
Arvind Kejriwal

ਮੋਹਾਲੀ, 12 ਨਵੰਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਅਤੇ ਫਿਰੌਤੀ ਦੀ ਮੰਗੀ ਦੀ ਧਮਕੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਵੇਂ ਪ੍ਰਾਪਤ ਹੋਇਆ ਹੈ ਧਮਕੀ ਵਾਲਾ ਮੈਸੇਜ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਤਿਲਕ ਨਗਰ ਤੋ ਵਿਧਾਇਕ ਜਰਨੈਲ ਸਿੰਘ ਦੇ ਨਿੱਜੀ ਮੋਬਾਇਲ ਤੇ 6 ਨਵੰਬਰ ਨੂੰ ਇਕ ਅਣਪਛਾਤੇ ਵਿਅਕਤੀ ਵਲੋਂ ਧਮਕੀ ਭਰੀ (Threatening) ਕਾਲ ਕਰਕੇ ਅਤੇ ਵਟਸਐਪ ਤੇ ਮੈਸੇਜ ਭੇਜ ਕੇ 7 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ, ਜਿਸ ਸਬੰਧੀ ਮੋਹਾਲੀ ਦੇ ਸਾਈਬਰ ਕਰਾਈਮ ਪੁਲਸ ਥਾਣੇ ਵਿਖੇ ਐਫ. ਆਈ. ਆਰ. ਦਰਜ (FIR registered) ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।

ਕੀ ਦੱਸਿਆ ਵਿਧਾਇਕ ਜਰਨੈਲ ਸਿੰਘ ਨੇ

ਵਿਧਾਇਕ ਜਰਨੈਲ ਸਿੰਘ ਦੀ ਸਿ਼ਕਾਇਤ ਅਨੁਸਾਰ ਉਨ੍ਹਾਂ ਨੂੰ 6 ਨਵੰਬਰ 2026 ਨੂੰ ਸ਼ਾਮ ਕਰੀਬ 6 ਵਜੇ ਇੱਕ ਅਣਪਛਾਤੇ ਨੰਬਰ ਤੋਂ ਵਟਸਐਪ ਕਾਲ ਆਈ ਅਤੇ ਕਾਲ ਕਰਨ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਅਤੇ ਕਿਹਾ ਕਿ ਇਹ ਸੁਨੇਹਾ ਅਰਵਿੰਦ ਕੇਜਰੀਵਾਲ (Arvind Kejriwal) ਲਈ ਹੈ । ਕਾਲ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਜੇਕਰ 7 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ ।

ਕਿਸ-ਕਿਸ ਧਾਰਾ ਤਹਿਤ ਕੀਤਾ ਗਿਆ ਹੈ ਕੇਸ ਦਰਜ

ਉਪਰੋਕਤ ਧਮਕੀ ਭਰੇ ਮੈਸੇਜ ਤੋਂ ਬਾਅਦ ਮੋਹਾਲੀ ਦੇ ਸਾਈਬਰ ਕਰਾਈਮ ਪੁਲਸ ਥਾਣੇ ਵਿਖੇ ਵਿਧਾਇਕ ਦੀ ਸਿ਼ਕਾਇਤ ਦੇ ਆਧਾਰ ਤੇ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਨੇ ਮੁਲਜ਼ਮਾਂ ਖਿਲਾਫ ਭਾਰਤੀ ਨਿਆਏ ਸੰਹਿਤਾ (ਬੀ. ਐਨ. ਐਸ.) 2023 ਦੀਆਂ ਧਾਰਾਵਾਂ 308 (4), 351(2), 351(3), 351(4), 111(2) ਅਤੇ ਇਨਫਰਮੇਸ਼ਨ ਟੈਕਨਾਲੋਜੀ (ਸੋਧ) ਐਕਟ 2008 ਦੀ ਧਾਰਾ 66 ਤਹਿਤ ਮਾਮਲਾ ਦਰਜ ਕਰ ਲਿਆ ਹੈ ।

LEAVE A REPLY

Please enter your comment!
Please enter your name here