ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਔਰਤ ਦਾ ਲੁਟੇਰਿਆਂ ਵੱਲੋਂ ਕਤਲ

0
27
Lady Murder

ਜਲਾਲਾਬਾਦ, 12 ਨਵੰਬਰ 2026 : ਪੰਜਾਬ ਦੇ ਸ਼ਹਿਰ ਜਲਾਲਾਬਾਦ (Jalalabad) ਦੇ ਪਿੰਡ ਕੰਨਲਾ ਵਾਲੇ ਝੁੱਗੇ ਵਿਖੇ ਇਕ ਬਜੁਰਗ ਮਹਿਲਾ ਦਾ ਅਣਪਛਾਤੇ ਲੁਟੇਰਿਆਂ ਵਲੋਂ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਬਜੁਰਗ ਔਰਤ

ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਜਲਾਲਾਬਾਦ ਅਧੀਨ ਪੈਂਦੇ ਪਿੰਡ ਕੰਨਲਾ ਵਾਲੇ ਝੁੱਗੇ ਵਿਖੇ ਬੀਤੀ ਰਾਤ ਜੋ ਇਕ ਆਪਣੇ ਪੁਰਾਣੇ ਘਰ ‘ਚ ਇਕੱਲੀ ਸੁੱਤੀ ਪਈ ਬਜ਼ੁਰਗ ਔਰਤ (Old woman) ਦਾ ਅਣਪਛਾਤੇ ਵਿਅਕਤੀਆਂ ਵੱਲੋਂ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਤਾਣ 82 ਸਾਲਾ ਇੰਦਰੋ ਬਾਈ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਮ੍ਰਿਤਕ ਦੇ ਪੁੱਤਰ ਨੇ

ਮ੍ਰਿਤਕਾ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦਾ ਮੌਜੂਦਾ ਘਰ ਪੁਰਾਣੇ ਘਰ ਦੇ ਨਾਲ ਹੀ ਹੈ ਅਤੇ ਉਸ ਦੀ ਮਾਤਾ ਰਾਤ ਸਮੇਂ ਸਿਰਫ ਸੌਣ ਲਈ ਪੁਰਾਣੇ ਘਰ ‘ਚ ਜਾਂਦੀ ਸੀ । ਉਸ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ‘ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਉਸ ਦੀ ਪਤਨੀ ਨੇ ਆ ਕੇ ਦੱਸਿਆ ਕਿ ਮਾਤਾ ਨੂੰ ਕਿਸੇ ਨੇ ਚੁੰਨੀ ਨਾਲ ਬੰਨ੍ਹਿਆ ਹੋਇਆ ਹੈ । ਜਦੋਂ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਬਜ਼ੁਰਗ ਔਰਤ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦਾ ਗਲਾ ਚੁੰਨੀ ਨਾਲ ਘੁੱਟਿਆ ਹੋਇਆ ਸੀ ।

ਪੁਲਸ ਨੇ ਕੇਸ ਦਰਜ ਕਰਕੇ ਕੀਤੀ ਜਾਂਚ ਸ਼ੁਰੂ

ਮ੍ਰਿਤਕਾ ਦੇ ਪੁੱਤਰ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਘਰ ‘ਚ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਹੋਣ ਕਾਰਨ ਲੁੱਟ ਦੀ ਨੀਅਤ ਨਾਲ ਦਾਖਲ ਹੋਏ ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਫਾਜਿ਼ਲਕਾ ਵਿਖੇ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ । ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਸਹਾਇਕ ਇੰਸਪੈਕਟਰ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਦੇ ਕਤਲ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here