ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ ਚੋਣਾਂ ਸਬੰਧੀ ਚੋਣ ਪ੍ਰੋਗਰਾਮ ਜਾਰੀ

0
38
Municipal Corporation

ਪਟਿਆਲਾ, 12 ਨਵੰਬਰ 2026 : ਨਗਰ ਨਿਗਮ ਪਟਿਆਲਾ (Patiala Municipal Corporation) ਦੇ 30 ਵਾਰਡਾਂ ਵਿਚ ਮੁੜ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਇਕ ਅਧਿਕਾਰਤ ਪ੍ਰੋਗਰਾਮ ਜਾਰੀ (Official program released) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਪ੍ਰੋਗਰਾਮ ਹੋਇਆ ਹੈ ਜਾਰੀ

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਨੂੰ ਲੈ ਕੇ ਜਾਰੀ ਹੋਏ ਅਧਿਕਾਰਤ ਚੋਣ ਪ੍ਰੋਗਰਾਮ (Official Election Schedule) ਦੇ ਚਲਦਿਆਂ ਨਵੇਂ ਸ਼ਡਿਊਲ ਮੁਤਾਬਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 13 ਨਵੰਬਰ ਦਿਨ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ ਅਤੇ 28 ਨਵੰਬਰ ਸ਼ਨੀਵਾਰ ਨੂੰ ਵੋਟਾਂ ਪਾਈਆਂ ਜਾਣਗੀਆਂ ।

ਕਿੰਨੇ ਵਜੇਂ ਤੋਂ ਕਿੰਨੇ ਵਜੇ ਤੱਕ ਨਾਮਜ਼ਦਗੀ ਪੱਤਰ ਕੀਤੇ ਜਾ ਸਕਣਗੇ ਦਾਖਲ

ਪ੍ਰਾਪਤ ਜਾਣਕਾਰੀ ਮੁਤਾਬਕ ਜਾਰੀ ਵੇਰਵਿਆਂ ਮੁਤਾਬਕ ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ (Filing of Nomination Papers) ਕਰ ਸਕਣਗੇ । ਇਸ ਤੋਂ ਬਾਅਦ 14 ਨਵੰਬਰ ਨੂੰ ਬੈਂਕ ਛੁੱਟੀ, 15 ਨਵੰਬਰ ਨੂੰ ਐਤਵਾਰ ਅਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ । ਨਾਮਜ਼ਦਗੀਆਂ ਭਰਨ ਦਾ ਅਗਲਾ ਪੜਾਅ 17, 18 ਅਤੇ 19 ਨਵੰਬਰ ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ, ਜਿਸ ਵਿੱਚ 19 ਨਵੰਬਰ ਕਾਗਜ਼ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ ।

ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਕਦੋਂ ਜਾਵੇਗੀ ਕੀਤੀ

ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 21 ਨਵੰਬਰ ਸ਼ਨੀਵਾਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਮਤਦਾਨ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਵੱਖਰੇ ਤੌਰ `ਤੇ ਜਾਰੀ ਕੀਤੀਆਂ ਜਾਣਗੀਆਂ ।

LEAVE A REPLY

Please enter your comment!
Please enter your name here