ਅੰਮ੍ਰਿ਼ਤਪਾਲ ਵਲੋੋਂ ਅੰਤਰਿਮ ਜ਼ਮਾਨਤ ਮੰਗਣ ‘ਤੇ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਜਾਰੀ

0
24
Amritpal

ਅੰਮ੍ਰਿਤਸਰ, 12 ਨਵੰਬਰ 2026 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖਾਲਸਾ (Amritpal Singh Khalsa) ਵਲੋਂ ਅੰਤਰਿਮ ਜ਼ਮਾਨਤ ਮੰਗਣ ‘ਤੇ ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ (Notice Issued) ਕੀਤਾ ਹੈ ।

ਕਿਸ ਕਾਰਨ ਮੰਗੀ ਗਈ ਹੈ ਅੰਤਰਿਮ ਜ਼ਮਾਨਤ

ਮਿਲੀ ਜਾਣਕਾਰੀ ਅਨੁਸਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ (Member of Parliament) ਅੰਮ੍ਰਿਤਪਾਲ ਸਿੰਘ ਵਲੋਂ ਜੋ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਪੈਰੋਲ ਦੀ ਮੰਗ ਕੀਤੀ ਗਈ ਹੈ ਦਾ ਮੁੱਖ ਕਾਰਨ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਾ ਹੈ ।

ਕਦੋਂ ਤੱਕ ਕਰਨਾ ਹੋਵੇਗਾ ਸਰਕਾਰ ਨੇ ਜਵਾਬ ਦਾਖਲ

ਉਪਰੋਕਤ ਮਾਮਲੇ ਸਬੰਧੀ ਜੋ ਅਦਾਲਤ ਵਲੋਂ ਅੰਮ੍ਰਿਤਪਾਲ ਦੀ ਪੈਰੋਲ (Parole) ਦੀ ਮੰਗ ਵਾਲੀ ਪਟੀਸ਼ਨ ਸਬੰਧੀ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ ਦੇ ਚਲਦਿਆਂ ਪੰਜਾਬ ਸਰਕਾਰ 13 ਨਵੰਬਰ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ ।

LEAVE A REPLY

Please enter your comment!
Please enter your name here