ਤਰਨਤਾਰਨ, 13 ਨਵੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਕਸਬਾ ਭਿੱਖੀਵਿੰਡ ਵਿਖੇ ਦੋ ਨਕਾਬਪੋੋਸ਼ਾਂ ਵਲੋਂ ਮੈਡੀਕਲ ਸਟੋਰ ‘ਤੇ ਤਾਬੜਤੋੜ ਫਾਇਰਿੰਗ (Firing) ਕੀਤੇ ਜਾਣ ਦਾ ਸਮਾਚਾਰ ਹੈ ।
ਕੀ ਦੱਸਿਆ ਮੈਡੀਕਲ ਸਟੋਰ ਦੇ ਮਾਲਕ ਨੇ
ਮਿਲੀ ਜਾਣਕਾਰੀ ਅਨੁਸਾਰ ਖੇਮਕਰਨ ਰੋਡ ‘ਤੇ ਸਥਿਤ ਹੀਰਾ ਮੈਡੀਕਲ ਸਟੋਰ (Medical Store) ਜਿਸ ‘ਤੇ ਦੋ ਨਕਾਬਪੋਸ਼ਾਂ ਵਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ ਹੈ ਦੇ ਮਾਲਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀਆਂ ਦੁਕਾਨ ਦੇ ਸ਼ੀਸ਼ੇ ਚੀਰਦੀਆਂ ਹੋਈਆਂ ਅੰਦਰ ਜਾ ਵੜੀਆਂ ਬਸ ਗਨੀਮਤ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ।
ਪੁਲਸ ਨੇ ਕੀਤੇ ਗੋਲੀਆਂ ਤਿੰਨ ਖੋਲ ਬਰਾਮਦ
ਪ੍ਰਾਪਤ ਸੂੂਚਨਾ ਮੁਤਾਬਕ ਉਪਰੋਕਤ ਮੈਡੀਕਲ ਸਟੋਰ ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪਤਾ ਚਲਦਿਆਂ ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਵਲੋਂ ਗੋਲੀਆਂ ਦੇ ਤਿੰਨ ਖੋਲ ਬਰਾਮਦ ਕੀਤੇ ਗਏ ਹਨ। ਭਿੱੱਖੀਵਿੰਡ ਪੁਲਸ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਦੁਕਾਨ ਮਾਲਕ ਨਿਤੀਸ਼ ਕੱਕੜ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਹਮਲਾਵਰਾਂ ਨੂੰ ਪਕੜਨ ਲਈ ਸੀ. ਸੀ. ਟੀ. ਵੀ. ਫੁਟੇਜ ਦੇਖੀ ਜਾ ਰਹੀ ਹੈ ।









