ਪੰਜਾਬ ਪੁਲਸ ਵਲੋਂ ਗੈਂਗਸਟਰਾਂ `ਤੇ ਵਾਰ ਮੁਹਿੰਮ 537 ਥਾਵਾਂ ‘ਤੇ ਛਾਪੇਮਾਰੀ

0
30
Punjab Police

ਚੰਡੀਗੜ੍ਹ, 13 ਨਵੰਬਰ 2026 : ਪੰਜਾਬ ਵਿਚੋਂ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ `ਤੇ ਵਾਰ ਮੁਹਿੰਮ ਦੌਰਾਨ 537 ਥਾਵਾਂ ‘ਤੇ ਛਾਪੇਮਾਰੀ (Raid) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨਵੇਂ ਦਿਨ ਵਿਚ ਦਾਖਲ ਹੋਈ ਮੁਹਿੰਮ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ (Punjab Police) ਜਿਸ ਵਲੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਸੂਬੇਭਰ ਵਿਚ ਛਾਪੇਮਾਰੀ ਕਰਕੇ 204 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ਵਾਲੀ ਇਹ ਮੁਹਿੰਮ 296ਵੇਂ ਦਿਨ ਵਿਚ ਦਾਖਲ ਹੋ ਗਈ ਹੈ । ਦੱਸਣਯੋਗ ਹੈ ਕਿ ਉਕਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83 ਹਜ਼ਾਰ 909 ਹੋ ਗਈ ਹੈ ।

ਪੁਲਸ ਨੇ ਜਾਰੀ ਕੀਤਾ ਹੈ ਗੈਂਗਸਟਰਾਂ ਦੀ ਸੂਚਨਾ ਲਈ ਹੈਲਪਲਾਈਨ ਨੰਬਰ

ਪੰਜਾਬ ਵਿਚ ਉਪਰੋਕਤ ਮੁਹਿੰਮ ਤਹਿਤ 198 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕਰਨ ਦੇ ਚਲਦਿਆਂ ਪੁਲਸ ਟੀਮਾਂ ਵਲੋਂ ਇਸ ਮੁਹਿੰਮ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਮੁਤਾਬਕ ਸੂਬੇ ਦੇ ਲੋਕ ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ‘ਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਪੰਜਾਬ ਵਿਚ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 621ਵਾਂ ਦਿਨ

ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 621ਵੇਂ ਦਿਨ ਵੀ ਜਾਰੀ ਰੱਖਦਿਆਂ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਕਿੱਲੋ ਹੈਰੋਇਨ, 2 ਕਿੱਲੋ ਅਫੀਮ, 1933 ਨਸ਼ੀਲੀਆਂ ਗੋਲੀਆਂ ਅਤੇ 52,500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਨਾਲ ਹੀ ਸਿਰਫ਼ 621 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ (Drug traffickers) ਦੀ ਕੁੱਲ ਗਿਣਤੀ 92 ਹਜ਼ਾਰ 354 ਤੱਕ ਪਹੁੰਚ ਗਈ ਹੈ । ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਪੁਲਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ ।

LEAVE A REPLY

Please enter your comment!
Please enter your name here