ਚੰਡੀਗੜ੍ਹ, 13 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਬਿਜਲੀ ਬਿਲਾਂ ਲਈ ਓ. ਟੀ. ਐਸ. ਸਕੀਮ (O.T.S. Scheme) ਲਾਗੂ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੀ ਹੋਵੇਗਾ ਓ. ਟੀ. ਐਸ. ਸਕੀਮ ਤਹਿਤ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਵਲੋਂ ਜੋ ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਓ. ਟੀ. ਐਸ. ਯੋਜਨਾ ਲਾਗੂ ਕੀਤੀ ਗਈ ਹੈ ਤਹਿਤ ਪੈਂਡਿੰਗ ਬਿਜਲੀ ਬਿੱਲਾਂ ਤਹਿਤ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ `ਤੇ ਲੱਗਿਆ ਜੁਰਮਾਨਾ ਅਤੇ ਵਿਆਜ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤਾ ਗਿਆ ਹੈ ।
ਹੋਰ ਕੀ ਕੀ ਫਾਇਦਾ ਲੈ ਸਕਣਗੇ ਬਿਜਲੀ ਖਪਤਕਾਰ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਉਪਰੋਕਤ ਯੋਜਨਾ ਤਹਿਤ ਪੰਜਾਬ ਦੇ ਬਿਜਲੀ ਖਪਤਕਾਰਾਂ (Electricity consumers) ਨੂੰ ਹੁਣ ਸਿਰਫ਼ ਮੂਲ ਰਕਮ ਭਰਨੀ ਪਵੇਗੀ, ਜਿਸ ਦਾ 25 ਪ੍ਰਤੀਸ਼ਤ ਹੁਣ ਅਤੇ ਬਾਕੀ 75 ਪ੍ਰਤੀਸ਼ਤ ਇੱਕ ਸਾਲ `ਚ 2 ਆਸਾਨ ਕਿਸ਼ਤਾਂ ਰਾਹੀਂ ਦਿੱਤਾ ਜਾ ਸਕੇਗਾ । ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ 24 ਲੱਖ ਤੋਂ ਵੱਧ ਪਰਿਵਾਰਾਂ ਨੂੰ 518 ਕਰੋੜ ਰੁਪਏ ਦਾ ਸਿੱਧਾ ਫਾਇਦਾ ਹੋਵੇਗਾ ਅਤੇ ਕੱਟੇ ਹੋਏ ਕੁਨੈਕਸ਼ਨ ਵੀ ਮੁੜ ਬਹਾਲ ਹੋਣਗ । ਇਸ ਮੌਕੇ ਸੀ. ਐਮ. ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ।
ਕਦੋਂ ਹੋਵੇਗਾ ਯੋਜਨਾ ਸਬੰਧੀ ਨੋਟੀਫਿਕੇਸ਼ਨ
ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਰਿਆਇਤ ਪਹੁੰਚਾਉਣ ਵਾਲੀ ਉਕਤ ਓ. ਟੀ. ਐਸ. ਸਕੀਮ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵਲੋਂ 14 ਨਵੰਬਰ ਦਿਨ ਸ਼ਨੀਵਾਰ ਨੂੰ ਜਾਰੀ ਕੀਤਾ ਜਾਵੇਗਾ ਅਤੇ ਨੋਟੀਫਿਕੇਸ਼ਨ ਜਾਰੀ ਹੋਣ ਤੋਂ 45 ਦਿਨਾਂ ਦੇ ਅੰਦਰ ਰਕਮ ਜਮ੍ਹਾਂ ਕਰਵਾਉਣੀ ਹੋਵੇਗੀ । ਸਰਕਾਰ ਵੱਲੋਂ ਖ਼ੁਦ ਓ. ਟੀ. ਐਸ. ਦੇ ਬਿੱਲ ਭੇਜੇ ਜਾਣਗੇ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਵੀ ਰਾਹਤ ਮਿਲੇਗੀ । ਪ੍ਰਕਿਰਿਆ ਫਾਰਮ ਅਤੇ ਪੋਰਟਲ ਰਾਹੀਂ ਪੂਰੀ ਕੀਤੀ ਜਾਵੇਗੀ । ਖਪਤਕਾਰਾਂ ਨੂੰ ਹਰ 6 ਮਹੀਨੇ ਬਾਅਦ, ਯਾਨੀ ਸਾਲ ਵਿੱਚ ਦੋ ਵਾਰ ਕਿਸ਼ਤਾਂ ਜਮ੍ਹਾਂ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ ।
ਹਰ ਇਕ ਆਗੂ ਨੂੰ ਟਿਕਟ ਨਹੀਂ ਮਿਲ ਸਕਦੀ : ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਲੋਂ ਹੁਣ ਤੱਕ ਦੋ ਵਾਰੀ ਵਿਚ ਜਾਰੀ ਕੀਤੀ ਗਈ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਸੂਚੀ ਨੂੰ ਲੈ ਕੇ ਸਪੱਸ਼ਟ ਆਖਿਆ ਹੈ ਕਿ ਹਰ ਇੱਕ ਆਗੂ ਨੂੰ ਟਿਕਟ ਨਹੀਂ ਮਿਲ ਸਕਦੀ । ਉਨ੍ਹਾਂ ਕਿਹਾ ਕਿ ਕਈ ਆਗੂਆਂ ਨੂੰ ਸੰਗਠਨ ਵਿੱਚ ਵੀ ਅਹਿਮ ਜ਼ਿੰਮੇਵਾਰੀਆਂ ਨਿਭਾਉਣੀਆਂ ਪੈਣਗੀਆਂ । ਉਨ੍ਹਾਂ ਕਿਹਾ ਕਿ ਟਿਕਟ ਇੱਧਰ-ਉੱਧਰ ਹੋਣ ਨਾਲ ਕੋਈ ਖਾਸ ਫ਼ਰਕ ਨਹੀਂ ਪੈਂਦਾ ਕਿਉਂਕਿ ਪਾਰਟੀ ਹਮੇਸ਼ਾ ਵੱਡੀ ਹੁੰਦੀ ਹੈ ਅਤੇ ਸਾਰਿਆਂ ਨੂੰ ਪਾਰਟੀ ਦਾ ਫ਼ੈਸਲਾ ਮੰਨਣਾ ਪੈਂਦਾ ਹੈ । ਟਿਕਟਾਂ ਕੱਟੇ ਜਾਣ `ਤੇ ਆਗੂਆਂ ਦੀ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਥੋੜ੍ਹਾ ਬਹੁਤ ਨਾਰਾਜ਼ ਹੋਣਾ ਇਨਸਾਨੀ ਫ਼ਿਤਰਤ ਹੈ ਅਤੇ ਇਹ ਸੁਭਾਵਿਕ ਹੈ ।









