ਸਰਕਾਰ ਨੇੇ ਲੱਖਾਂ ਲਾਭਪਾਤਰੀਆਂ ਨੂੰ ਦਿੱਤੀ ਕਰੋੜਾਂ ਰੁਪਏ ਦੀ ਮਦਦ : ਬਲਜੀਤ ਕੌਰ

0
24
Baljit Kaur

ਚੰਡੀਗੜ੍ਹ, 13 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਸਰਕਾਰ ਵਲੋਂ ਲੱਖਾਂ ਲਾਭਪਾਤਰੀਆਂ ਨੂੰ ਕਰੋੜਾਂ ਰੁਪਏ ਦੀ ਮਦਦ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਲਾਭਪਾਤਰੀਆਂ ਨੂੰ ਕਿੰਨੇ ਕਰੋੜ ਦੀ ਦਿੱਤੀ ਗਈ ਹੈ ਮਦਦ

ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਜੋ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਦੇ ਚਲਦਿਅਆਂ 2. 26 ਲੱਖ ਲਾਭਪਾਤਰੀਆਂ ਨੰੁ 1164 ਕਰੋੜ ਦੀ ਵਿੱਤੀ ਮਦਦ ਦਿੱਤੀ ਗਈ ਹੈ।

ਸਰਕਾਰ ਦੀ ਤਰਜੀਹ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਹੀ ਪਹੁੰਚੇ

ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਕੀਮ ਦਾ ਲਾਭ ਸਿਰਫ਼ ਯੋਗ ਲਾਭਪਾਤਰੀਆਂ ਤੱਕ ਹੀ ਪਹੁੰਚੇ । ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ, ਭ੍ਰਿਸ਼ਟਾਚਾਰ ਜਾਂ ਸਰਕਾਰੀ ਰਾਸ਼ੀ ਦੀ ਦੁਰਵਰਤੋਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਅੰਮ੍ਰਿਤਸਰ ਵਿਚ ਆਏ ਬੇਨਿਯਮੀਆਂ ਦੇ ਕਿੰਨੇ ਮਾਮਲੇ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਕਥਿਤ ਬੇਨਿਯਮੀਆਂ ਦੇ ਜੋ 62 ਮਾਮਲੇ ਸਾਹਮਣੇ ਆਏ ਦੇ ਕਾਰਨ ਲਗਭਗ 31.62 ਲੱਖ ਰੁਪਏ ਦੀ ਰਕਮ ਸਬੰਧਤ ਹੈ, ਦਾ ਸਰਕਾਰ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਈ ਯਕੀਨੀ ਕਰਨ ਉਪਰੰਤ ਜਾਂਚ ਦੌਰਾਨ ਦੋਸ਼ੀ ਪਾਏ ਗਏ ਅਧਿਕਾਰੀਆਂ/ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ ।

ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਵਿਭਾਗ ਨੂੰ ਨਿਰਦੇਸ਼ ਜਾਰੀ

ਪੰਜਾਬ ਸਰਕਾਰ (Government of Punjab) ਵਲੋਂ ਉਕਤ ਯੋਜਨਾ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਸ਼ੀਰਵਾਦ ਸਕੀਮ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਕੀਤੀ ਗਈ ਵਿੱਤੀ ਸਹਾਇਤਾ ਦੀ ਪੜਤਾਲ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਹਰ ਰਕਮ ਸਹੀ ਅਤੇ ਯੋਗ ਲਾਭਪਾਤਰੀ ਤੱਕ ਪਹੁੰਚੇ ਅਤੇ ਸਰਕਾਰੀ ਰਾਸ਼ੀ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਹੋਵੇ ।

ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਹੈ : ਕੈਬਨਿਟ ਮੰਤਰੀ

ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਹੈ ਅਤੇ ਸਰਕਾਰੀ ਰਾਸ਼ੀ ਦੀ ਇੱਕ-ਇੱਕ ਪਾਈ ਦਾ ਸਹੀ ਇਸਤੇਮਾਲ ਯਕੀਨੀ ਬਣਾਉਣਾ ਸਰਕਾਰ ਦੀ ਜਿ਼ੰਮੇਵਾਰੀ ਹੈ । ਲੋਕ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here