ਚੰਡੀਗੜ੍ਹ, 14 ਨਵੰਬਰ 2026 : ਪੰਜਾਬ ਦੇ ਪਸ਼ੂ ਪਾਲਣ ਮੰਤਰੀ (Minister of Animal Husbandry) ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਹੈ ਕਿ ਵਧ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਵਿਗਿਆਨਕ ਪਸ਼ੂ ਪ੍ਰਬੰਧਨ ਜ਼ਰੂਰੀ ਹੈ ।
ਕਿਸ ਨੇ ਕੀਤੀ ਸੈਮੀਨਾਰ ਦੀ ਪ੍ਰਧਾਨਗੀ
ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਨਾਲ ਪਸ਼ੂ ਪਾਲਣ ਵਿਭਾਗ ਉਤਸ਼ਾਹਿਤ ਕਰਨ ਦੇ ਮਕਸਦ ਵੱਲੋਂ ਕਿਸਾਨ ਭਵਨ `ਚ ਪਸ਼ੁ ਮੈਡੀਕਲ ਅਧਿਕਾਰੀਆਂ ਲਈ ਆਯੋਜਿਤ ਸੂਬਾ ਪੱਧਰੀ ਤਕਨੀਕੀ ਸੈਮੀਨਾਰ `ਆਧੁਨਿਕ ਪਸ਼ੂ ਪਾਲਣ ਪ੍ਰਬੰਧਨ ਪੋਸ਼ਣ, ਬੀਮਾਰੀਆਂ ਦੀ ਰੋਕਥਾਮ, ਪ੍ਰਜਣਨ ਅਤੇ ਫਾਰਮਾਂ ਦੀ ਸਫ਼ਾਈ`ਵਿਸ਼ੇ ‘ਤੇ ਆਯੋਜਿਤ ਇਸ ਸੈਮੀਨਾਰ ਦੀ ਜੋ ਪ੍ਰਧਾਨਗੀ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਕੀਤੀ ।
ਕੀ ਆਖਿਆ ਸੈਮੀਨਾਰ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵੱਧ ਦੁੱਧ ਉਤਪਾਦਨ (Milk Production) ਅਤੇ ਕਿਸਾਨਾਂ ਦੀ ਆਰਥਿਕ ਖ਼ੁਸ਼ਹਾਲੀ ਲਈ ਪਸ਼ੂਆਂ ਦਾ ਵਿਗਿਆਨਕ ਤਰੀਕੇ ਨਾਲ ਪ੍ਰਬੰਧਨ ਬੇਹੱਦ ਜ਼ਰੂਰੀ ਹੈ । ਉਨ੍ਹਾਂ ਪਸ਼ੂ ਮੈਡੀਕਲ ਅਧਿਕਾਰੀਆਂ ਨੂੰ ਰਵਾਇਤੀ ਇਲਾਜ ਪ੍ਰਣਾਲੀ ਤੋਂ ਅੱਗੇ ਵਧ ਕੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਸਰਗਰਮ ਅਤੇ ਬੀਮਾਰੀ ਤੋਂ ਬਚਾਅ `ਤੇ ਆਧਾਰਿਤ ਦ੍ਰਿਸ਼ਟੀਕੋਣ ਅਪਣਾਉਣ ਦਾ ਸੱਦਾ ਦਿੱਤਾ ।
ਜ਼ਮੀਨੀ ਪੱਧਰ ‘ਤੇ ਬੇਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਸਮੇਂ ਦੀ ਲੋੜ
ਮੰਤਰੀ ਨੇ ਪਸ਼ੂ ਮੈਡੀਕਲ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਦੋ ਕਲਰਕਾਂ ਅਤੇ ਇਕ ਦਰਜਾ ਚਾਰ ਕਰਮਚਾਰੀ ਨੂੰ ਨਿਯੁਕਤੀ ਪੱਤਰ ਵੀ ਸੌਂਪੇ ।









