ਰਾਂਚੀ, 14 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਜਿਲਾ ਰਾਂਚੀ ਦੀ ਬਿਰਸਾ ਮੁੰਡਾ ਕੇਂਦਰੀ ਜੇਲ ਵਿਖੇ ਇਕ ਕੈਦੀ ਨਾਲ ਬਦਫੈਲੀ (Misconduct) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ ।
ਕਿੰਨੇ ਵਿਅਕਤੀਆਂ ਵਿਰੁੱਧ ਹੋਇਆ ਹੈ ਕੇਸ ਦਰਜ
ਮਿਲੀ ਜਾਣਕਾਰੀ ਅਨੁਸਾਰ ਰਾਂਚੀ ਦੀ ਬਿਰਸਾ ਮੁੰਡਾ ਕੇਂਦਰੀ ਜੇਲ (Birsa Munda Central Jail) ਵਿਚ ਜੋ ਇਕ ਵਿਚਾਰ ਅਧੀਨ ਕੈਦੀ ਨਾਲ ਬਦਫੈਲੀ ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਦੇ ਮਾਮਲੇ ਵਿਚ ਜੇਲ ਅਧਿਕਾਰੀਆਂ ਸਮੇਤ 19 ਲੋਕਾਂ ਖਿਲਾਫ ਬਦਫੈਲੀ ਦਾ ਸਿ਼ਕਾਰ ਹੋਏ ਵਿਅਕਤੀ ਦੇ ਪਿਤਾ ਵਲੋਂ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਉਣ ਤੋਂ ਬਾਅਦ ਕੇਸ ਦਰਜ (Case registered) ਕਰ ਲਿਆ ਗਿਆ ਹੈ ।
ਕੀ ਦੋਸ਼ ਲਗਾਇਆ ਗਿਆ ਹੈ ਸਿ਼ਕਾਇਤਕਰਤਾ ਵਲੋਂ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਮਾਮਲੇ ਸਬੰਧੀ ਜੋ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਈ ਗਈ ਹੈ ਵਿਚ ਕੈਦੀ ਦੇ ਪਿਤਾ ਨੇ ਦੋਸ਼ ਲਗਾਇਆ ਕਿ ਜੇਲ ਵਿਚ ਵਿਚਾਰ ਅਧੀਨ ਕੈਦੀ (Prisoner under trial) ਦੇ ਤੌੌਰ ‘ਤੇ ਬੰਦ ਉਸਦੇ 20 ਸਾਲਾ ਪੁੱਤਰ ਨਾਲ ਕਥਿਤ ਤੌਰ ‘ਤੇ ਬਦਫੈਲੀ ਕੀਤੀ ਗਈ ਅਤੇ ਉਸ ਨੂੰ ਜ਼ਬਰਦਸਤੀ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਵਾਇਆ ਗਿਆ । ਸਿਕਾਇਤ ਵਿਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਪੀੜਤ ਦੀ ਲਿਖਤੀ ਸਿ਼ਕਾਇਤ ਨੂੰ ਪਾੜ ਦਿੱਤਾ ਗਿਆ ਅਤੇ ਉਸ ਨੂੰ ਜੇਲ ਵਿਚ ਡਾਕਟਰੀ ਸਹੂਲਤ ਵੀ ਨਹੀਂ ਦਿੱਤੀ ਗਈ ।
ਕੀ ਆਖਿਆ ਡਿਪਟੀ ਸੁਪਰਡੈਂਟ ਆਫ ਪੁਲਸ ਨੇ
ਸਦਰ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐੱਸ. ਪੀ.) ਸੰਜੀਵ ਬੇਸਰਾ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ‘ਤੇ ਖੇਲਗਾਓਂ ਥਾਣੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ । ਅਧਿਕਾਰੀ ਨੇ ਦੱਸਿਆ ਕਿ ਸਿ਼ਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਜੇਲ ਦੇ ਅੰਦਰ ਸਰਗਰਮ ਵਿਚਾਰ ਅਧੀਨ ਕੈਦੀਆਂ ਦੇ `ਗਿਰੋਹਾਂ` ਨੇ ਨੌਜਵਾਨ ਨਾਲ ਕਥਿਤ ਤੌਰ ‘ਤੇ 3 ਵਾਰ ਬਦਫੈਲੀ ਕੀਤੀ ।









