ਪਟਿਆਲਾ, 14 ਨਵੰਬਰ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Nayab Singh Saini) ਨੇ ਆਖਿਆ ਹੈ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਬਹੁਤ ਪਸੰਦ ਕਰਦੇ ਹਨ ।
ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਬਣੇਗੀ ਭਾਜਪਾ ਦੀ ਸਰਕਾਰ : ਸੈਣੀ
ਸ਼ਾਹੀ ਸ਼ਹਿਰ ਪਟਿਆਲਾ ਵਿਖੇ ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਸੀਨੀਅਰ ਨੇਤਾ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈੈਣੀ ਨੇ ਆਖਿਆ ਹੈ ਕਿ ਪੰਜਾਬ ਦੇ ਲੋਕ ਵੱਡੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪਿਆਰ ਦੇ ਸਦਕਾ ਹੀ ਭਾਜਪਾ ਵਿਧਾਨ ਸਭਾ ਚੋਣਾਂ-2027 (Assembly Elections-2027) ਦੌਰਾਨ ਪੰਜਾਬ ਅੰਦਰ ਪੂਰੇ ਬਹੁਮਤ ਨਾਲ ਸਰਕਾਰ ਬਣਾਏਗੀ।
ਆਮ ਆਦਮੀ ਪਾਰਟੀ ਨੇ ਕੀਤਾ ਹੈ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਖਾ : ਨਾਇਬ ਸੈਣੀ
ਇਸ ਮੌਕੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ, ਉੱਥੇ ਹੀ ਕਾਂਗਰਸ ਵੀ ਰੁਜ਼ਗਾਰ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਜਵਾਬ ਮੰਗਣਗੇ ਅਤੇ ਕਾਂਗਰਸ ਨੂੰ ਸੂਬੇ ਵਿੱਚ ਕੋਈ ਵੀ ਵੋਟ ਨਹੀਂ ਦੇਵੇਗਾ । ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕੱਸਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਵਿਦੇਸ਼ ਜਾਣ ਤੋਂ ਕੌਣ ਰੋਕਦਾ ਹੈ, ਪਰ ਕਿਤੇ ਅਜਿਹਾ ਨਾ ਹੋਵੇ ਕਿ ਉਹ ਵੀ ਵਿਦੇਸ਼ ਜਾ ਕੇ ਰਾਹੁਲ ਗਾਂਧੀ ਵਾਂਗ ਦੇਸ਼ ਦੇ ਖ਼ਿਲਾਫ਼ ਹੀ ਬੋਲਣਾ ਸ਼ੁਰੂ ਕਰ ਦੇਣ ।









