ਹਥਿਆਰਾਂ ਤੇ ਨਸ਼ਾ ਤਸਕਰੀ ਮਾਮਲੇ ਵਿਚ 9 ਵਿਅਕਤੀ ਕੀਤੇ ਗ੍ਰਿਫ਼ਤਾਰ

0
24
Illegal Weapons

ਅੰਮ੍ਰਿਤਸਰ, 14 ਨਵੰਬਰ 2026 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਮਾਮਲੇ ਵਿਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕੀ-ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਦੋ ਵੱਖ-ਵੱਖ ਨੈਟਵਰਕਾਂ ਤਹਿਤ ਗੈਰ-ਕਾਨੂੰਨੀ ਹਥਿਆਰ (Illegal Weapons) ਅਤੇ ਨਸ਼਼ਾ ਤਸਕਰੀ ਦੇ ਦੋਸ਼ ਹੇਠ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਪੁਲਸ ਵਲੋਂ 5 ਨਾਜਾਇਜ਼ ਪਿਸਤੌਲ, 9 ਜਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ (Heroin) ਬਰਾਮਦ ਕੀਤੀ ਗਈ ਹੈ । ਇਸ ਦੇ ਨਾਲ ਹੀ ਪੁਲਿਸ ਨੇ ਇਰਾਦਾ-ਏ-ਕਤਲ ਅਤੇ ਖੋਹ ਦਾ ਇੱਕ ਮਾਮਲਾ ਵੀ ਸੁਲਝਾ ਲਿਆ ਹੈ ।

ਪੁਲਸ ਵਲੋਂ ਨੈਟਵਰਕ ਵਿਚ ਸ਼ਾਮਲ ਵਿਅਕਤੀਆਂ ਦੀ ਕੀਤੀ ਜਾ ਰਹੀ ਹੈ ਭਾਲ

ਇਸ ਮਾਮਲੇ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੇ ਅਤੇ ਪਿਛਲੇ ਸਾਰੇ ਸਬੰਧਾਂ (ਲਿੰਕੇਜ) ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੇ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ।

LEAVE A REPLY

Please enter your comment!
Please enter your name here