ਪੰਜਾਬ ਪੁਲਸ ਦੇ ਕਾਂਸਟੇਬਲ ਦੀ ਖੂਨ ਨਾਲ ਲਥਪਥ ਲਾਸ਼ ਮਿਲੀ

0
33
Constable Murder

ਗੁਰਦਾਸਪੁਰ, 16 ਨਵੰਬਰ 2026 : ਪੰਜਾਬ ਦੇ ਜਿਲਾ ਗੁੁਰਦਾਸਪੁਰ (Gurdaspur) ਦੇ ਮਾਨਕੌਰ ਪਿੰਡ ਦੇ ਬਾਈਪਾਸ ਨੇੜੇ ਪੰਜਾਬ ਪੁਲਸ ਦੇ ਕਾਂਸਟੇਬਲ ਦੀ ਲਾਸ਼ (Corpse) ਖੂਨ ਨਾਲ ਲਥਪਥ ਹਾਲਤ ਵਿਚ ਮਿਲੀ ਹੈ ।

ਕੌਣ ਹੈ ਇਹ ਕਾਂਸਟੇਬਲ

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਵਿੱਚ ਮਾਨਕੌਰ ਪਿੰਡ ਦੇ ਬਾਈਪਾਸ ਨੇੜੇ ਸ਼ੱਕੀ ਹਾਲਾਤ ਵਿੱਚ ਪੰਜਾਬ ਪੁਲਸ ਦੇ ਇੱਕ ਹੈੱਡ ਕਾਂਸਟੇਬਲ (Head Constable) ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਹੈ ਵਿਚ ਕਾਂਸਟੇਬਲ ਦੀ ਪਛਾਣ ਵਿਨੋਦ ਕੁਮਾਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਕਾਂਸਟੇਬਲ ਪਠਾਨਕੋਟ ਦੇ ਸੁਜਾਨਪੁੁਰ ਵਿਖੇ ਵਾਇਰਲੈਸ ਡਿਊਟੀ ‘ਤੇ ਤਾਇਨਾਤ ਸੀ ਅਤੇ ਸਿਖਲਾਈ ਲਈ ਫਿਲੌਰ ਗਿਆ ਹੋਇਆ ਸੀ।

ਪਰਿਵਾਰ ਨੇ ਕੀਤਾ ਕਤਲ ਕੀਤੇ ਜਾਣ ਦਾ ਸ਼ੱਕ ਪ੍ਰਗਟ

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਲਾਸ਼ ਮਿਲਣ ਵਾਲੇ ਮਾਮਲੇ ਸਬੰਧੀ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਅਣਪਛਾਤੇ ਵਿਅਕਤੀਆਂ ਵਲੋਂ ਵਿਨੋਦ ਕੁਮਾਰ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸ਼ੱਕ ਪ੍ਰਗਟ ਕੀਤਾ ਗਿਆ ਹੈ । ਪਰਿਵਾਰ ਮੁਤਾਬਕ ਵਿਨੋਦ ਕੁਮਾਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਤੇ ਨਾ ਹੀ ਉਸਨੂੰ ਕਿਸੇ ਤਰ੍ਹਾਂ ਦੀ ਕੋਈ ਧਮਕੀ ਮਿਲੀ ਸੀ ।

ਪੁਲਸ ਨੇ ਮੌਕੇ ‘ਤੇ ਪਹੁੰਚ ਘਟਨਾ ਦੀ ਜਾਂਚ ਸ਼ੁਰੂ

ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਜਦੋਂ ਉਕਤ ਕਾਂਸਟੇਬਲ ਵਿਨੋਦ ਕੁਮਾਰ ਦੀ ਲਾਸ਼ ਮਿਲਣ ਸਬੰਧੀ ਪਤਾ ਚੱਲਿਆ ਤਾਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਘਟਨਾਕ੍ਰਮ ਦੀ ਜਾਂਚ ਸ਼ੁਰੂ ਕਰਦਿਆਂ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here