ਉਤਰਾਖੰਡ, 18 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਵਿਖੇ ਇਕ ਪੰਜਵੀਂ ਜਮਾਤ ਦੇ ਵਿਦਿਆਰਥੀ ਵਲੋਂ ਪਹਿਲੀ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤ (Obscene act) ਕੀਤੀ ਗਈ ਹੈ ।
ਕਿੰਨੀ-ਕਿੰਨੀ ਉਮਰ ਦੇ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਹਲਦਵਾਨੀ ਵਿਖੇੇ ਜੋ ਇਕ ਪੰਜਵੀਂ ਜਮਾਤ ਦੇ ਇਕ ਵਿਦਿਆਰਥੀ ਲੜਕੇ ਵਲੋਂ ਪਹਿਲੀ ਜਮਾਤ ਦੀ ਲੜਕੀ ਵਿਦਿਆਰਥਣ ਨਾਲ ਅਸ਼ਲੀਲ ਹਰਕਤ ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਦਾ ਮੁੱਖ ਕਾਰਨ ਬੱਚਿਆਂ ਵਲੋਂ ਮੋਬਾਇਲ ਤੇ ਅਸ਼ਲੀਲ ਸਮੱਗਰੀ ਦੇਖਣ ਤੋਂ ਬਾਅਦ ਅਜਿਹਾ ਕੀਤਾ ਜਾਣਾ ਦੱਸਿਆ ਜਾ ਰਿਹਾ ਹੈ ।
ਪੁਲਸ ਨੇ ਕਰ ਲਿਆ ਹੈ ਵਿਦਿਆਰਥੀ ਵਿਰੁੱਧ ਕੇਸ ਦਰਜ
ਪ੍ਰਾਪਤ ਸੂਚਨਾ ਮੁਤਾਬਕ ਇਕ ਨਾਬਾਲਗ ਵਿਦਿਆਰਥੀ (Minor student) ਵਲੋਂ ਜੋ ਇਕ ਨਾਬਾਲਗ ਵਿਦਿਆਰਥਣ (Minor female student) ਨਾਲ ਅਸ਼ਲੀਲ ਹਰਕਤ ਕੀਤੀ ਗਈ ਹੈ ਦੇ ਚਲਦਿਆਂ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਦੀ ਸਿ਼ਕਾਇਤ ਦੇ ਆਧਾਰ ਤੇ ਪੁਲਸ ਵਲੋਂ ਪੋਕਸੋ ਐਕਟ (POCSO Act) ਤਹਿਤ ਕੇਸ ਦਰਜ ਕੀਤਾ ਹੈ ਤੇ ਪੁੁਲਸ ਵਲੋਂ ਬੱਚੇ ਨੂੰ ਸੰਪ੍ਰੇਖਣ ਗ੍ਰਹਿ ਭੇਜ ਦਿੱਤਾ ਗਿਆ ਹੈ ।
ਕੀ ਦੱਸਿਆ ਕੋਤਵਾਲੀ ਥਾਣਾ ਮੁਖੀ ਨੇੇ
ਉਕਤ ਮਾਮਲੇ ਸਬੰਧੀ ਕੋਤਵਾਲ ਸੁਸ਼ੀਲ ਜੋਸ਼ੀ ਨੇ ਦੱਸਿਆ ਕਿ ਇਹ ਘਟਨਾ ਸੱਤ ਦਿਨ ਪੁਰਾਣੀ ਹੈ ਤੇ ਮਾਮਲੇ ਦੀ ਜਾਂਚ ਮਹਿਲਾ ਸਬ-ਇੰਸਪੈਕਟਰ ਨੂੰ ਸੌਂਪੀ ਗਈ ਹੈ । ਉਨ੍ਹਾਂ ਦੱਸਿਆ ਕਿ ਮੋਬਾਇਲ ਤੇ ਅਸ਼ਲੀਲ ਸਮੱਗਰੀ ਦੇਖਣ ਦੇ ਸ਼ੱਕ ਸਮੇਤ ਮਾਮਲੇ ਦੇ ਸਮੁੱਚੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ।









