ਅੰਮ੍ਰਿਤਸਰ, 20 ਨਵੰਬਰ 2026 : ਸ਼ੋ੍ਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਲਾਨਾ ਚੋਣ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਧਾਮੀ ਮੁੜ ਪ੍ਰਧਾਨ ਬਣ ਗਏ ਹਨ ਦਾ ਸਮਾਚਾਰ ਹੈ ।
ਕਿੰਨਵੀਂ ਵਾਰ ਪ੍ਰਧਾਨ ਬਣੇ ਹਨ ਧਾਮੀ
ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਜਿਸਦੇ ਸਾਲਾਨਾ ਚੋਣ ਇਜਲਾਸ (Annual Election Session) ਦੌਰਾਨ ਸ਼ੁੱਕਰਵਾਰ ਨੂੰ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਮੁੜ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੂੰ 6ਵੀਂ ਵਾਰ ਪ੍ਰਧਾਨ ਥਾਪਿਆ ਗਿਆ ਹੈ ।
ਹਰਜਿੰਦਰ ਸਿੰਘ ਧਾਮੀ ਨੂੰ ਸਰਬ-ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ । ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਹੈ । ਇਸਦੇ ਨਾਲ ਹੀ ਸਰਦਾਰ ਗੁਰਪ੍ਰੀਤ ਸਿੰਘ ਝੱਬਰ ਨੂੰ ਸਾਲ 2026-27 ਲਈ ਜਰਨਲ ਸਕੱਤਰ ਬਣਾਇਆ ਗਿਆ ਹੈ ।









