ਮਾਨ ਨੇ ਕੌਮਾਂਤਰੀ ਕਬੱਡੀ ਖਿਡਾਰੀ ‘ਸੁਰਖਪੁਰੀਆ` ਨੂੰ `ਆਪ` `ਚ ਕੀਤਾ ਸ਼ਾਮਲ

0
41
Aam Aadmi Party

ਚੰਡੀਗੜ੍ਹ, 21 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੌਮਾਂਤਰੀ ਕਬੱਡੀ ਖਿਡਾਰੀ ਸੁਰਖਪੁਰੀਆ ਨੂੰ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਕੀਤਾ ਗਿਆ ਹੈ ।

ਕੀ ਆਖਿਆ ਕਬੱਡੀ ਖਿਡਾਰੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ

ਕੌਮਾਂਤਰੀ ਕਬੱਡੀ ਸਟਾਰ (International Kabaddi Star) ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ `ਯਾਦਾ ਸੁਰਖਪੁਰੀਆ`(Yadvinder Singh ‘Yada Surkhpuria’) ਆਮ ਆਦਮੀ. ਪਾਰਟੀ ‘ਚ ਸ਼ਾਮਲ ਕਰਵਾਉਣ ਮੌੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਯਾਦਾ ਸੁਰਖਪੁਰੀਆ ਵਰਗੇ ਨਾਮਵਰ ਖਿਡਾਰੀਆਂ ਦੇ ਪਾਰਟੀ ਨਾਲ ਜੁੜਨ ਨਾਲ ਸੂਬੇ ‘ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ ।

ਸੁਰਖਪੁਰੀਆ ਨੇ ਕੀਤਾ ਹੈ ਕੌਮਾਂਤਰੀ ਪੱਧਰ ਤੇ ਪੰਜਾਬ ਦਾ ਨਾਮ

ਉਹ ਕਬੱਡੀ ਵਿਸ਼ਵ ਕੱਪ ‘ਚ ਸਰਵੋਤਮ ਸਟਾਪਰ ਦਾ ਖਿਤਾਬ ਹਾਸਲ ਕਰ ਚੁੱਕੇ ਹਨ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ । ਉਨ੍ਹਾਂ ਕਿਹਾ ਕਿ ਯਾਦਵਿੰਦਰ ਸਿੰਘ `ਯਾਦਾ ਸੁਰਖਪੁਰੀਆ`ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦੇ ਦਮ ‘ਤੇ ਨਾ ਸਿਰਫ ਕੱਬਡੀ ਦੇ ਮੈਦਾਨ `ਚ ਆਪਣੀ ਵੱਖਰੀ ਪਛਾਣ ਬਣਾਈ, ਸਗੋਂ ਕੌਮਾਂਤਰੀ ਪੱਧਰ ‘ਤੇ ਪੰਜਾਬ ਦਾ ਨਾਂ ਵੀ ਰੌਸ਼ਨ ਕੀਤਾ ਹੈ ।

LEAVE A REPLY

Please enter your comment!
Please enter your name here