ਅੰਮ੍ਰਿਤਸਰ, 21 ਨਵੰਬਰ 2026 : ਪੰਜਾਬ ਪੁਲਸ ਦੇ ਏ. ਐਸ. ਆਈ. ਇਕਬਾਲ ਸਿੰਘ (ASI Iqbal Singh) ਦੇ ਕਤਲ ਮਾਮਲੇ ਵਿਚ ਏ. ਜੀ. ਟੀ. ਐਫ. ਵਲੋਂ ਦੂਸਰੇ ਹਮਲਾਵਰ ਨੂੰ ਵੀ ਅੱਜ ਗ੍ਰਿਫ਼ਤਾਰ (Arrest) ਕਰ ਲਿਆ ਗਿਆ ਹੈ ।
ਕੌਣ ਹੈ ਇਹ ਦੂਸਰਾ ਹਮਲਾਵਰ
ਮਿਲੀ ਜਾਣਕਾਰੀ ਅਨੁਸਾਰ 11 ਅਕਤੂਬ-2026 ਨੂੰ ਜੋ ਪੰਜਾਬ ਪੁਲਸ ਦੇ ਏ. ਐਸ. ਆਈ. ਇਕਬਾਲ ਸਿੰਘ ਕਤਲ ਕੇਸ (Murder Case) ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ (Anti-Gangster Task Force Punjab) ਵਲੋਂ ਅੰਮ੍ਰਿਤਸਰ ਤੋਂ ਦੂਜੇ ਹਮਲਾਵਰ ਨੂੰ ਵੀ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਕਤਲ ਕਾਂਡ ਵਿਚ ਦੋਵੇਂ ਹਮਲਾਵਰ ਗ੍ਰਿਫਤਾਰ ਹੋ ਚੁੱਕੇ ਹਨ ।
ਕਦੋਂ ਕੀਤਾ ਗਿਆ ਹੈ ਪਹਿਲੇ ਸ਼ੂਟਰ ਨੂੰ ਗ੍ਰਿਫ਼ਤਾਰ
ਪ੍ਰਾਪਤ ਸੂਚਨਾ ਮੁਤਾਬਕ ਇਸ ਤੋਂ ਪਹਿਲਾਂ 20 ਨਵੰਬਰ ਨੂੰ ਏ. ਜੀ. ਟੀ. ਐਫ. ਨੇ ਜ਼ੀਰਕਪੁਰ ਤੋਂ ਪਹਿਲੇ ਹਮਲਾਵਰ, ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਗ੍ਰਿਫ਼ਤਾਰ ਕੀਤਾ ਸੀ । ਦੋਵੇਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਜਾਂਚ ਵਿੱਚ ਅਹਿਮ ਸਫ਼ਲਤਾ ਮਿਲੀ ਹੈ । ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਅਤੇ ਇਸ ਕਤਲ ਪਿੱਛੇ ਰਚੀ ਗਈ ਡੂੰਘੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਮੁਲਾਜ਼ਮਾਂ ਵਿਰੁੱਧ ਅਪਰਾਧ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ, ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਅਤੇ ਪੂਰੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।









