ਤੇਜ ਰਫ਼ਤਾਰ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਦੀ ਹੋਈ ਮੌਤ

0
34
Mathura Accident

ਮਥੁਰਾ, 23 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮਥੁਰਾ ਵਿਖੇ ਇਕ ਤੇਜ਼ ਰਫ਼ਤਾਰ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।

ਕਦੋਂ ਵਾਪਰਿਆ ਸੜਕ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਉਕਤ ਸੜਕ ਹਾਦਸਾ (Road Accident) ਜਿਸ ਵਿਚ ਕਾਰ ਵਿਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਵਿਅਕਤੀ ਗੰਭੀਰ ਜਖਮੀ (Seriously injured) ਹੋ ਗਏ ਵਾਲਾ ਸੜਕ ਹਾਦਸਾ ਅੱਜ ਸਵੇਰ ਦੇ 7 ਵਜੇ ਰਾਮ ਧਰਮ ਕਾਂਟਾ ਦੇ ਨੇੜੇ ਵਾਪਰਿਆ ਹੈ । ਦੱਸਣਯੋਗ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ

ਪ੍ਰਾਪਤ ਸੂੂਚਨਾ ਮੁਤਾਬਕ ਉਕਤ ਸੜਕ ਹਾਦਸੇ ਬਾਰੇ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ। ਜ਼ਖ਼ਮੀਆਂ ਨੂੰ ਤੁਰੰਤ ਸਰਵੋਦਿਆ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ ਅਤੇ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋ ਗਈ ।

ਜਾਨ ਗੁਆਉਣ ਵਾਲਿਆਂ ਦੀ ਨਹੀਂ ਹੋ ਸਕੀ ਹੈ ਪਛਾਣ

ਪੁਲਿਸ ਅਨੁਸਾਰ, ਹਾਦਸੇ ਵਿੱਚ ਸ਼ਾਮਲ ਸਵਿਫਟ ਕਾਰ ‘ਤੇ ਮੱਧ ਪ੍ਰਦੇਸ਼ ਦਾ ਰਜਿਸਟ੍ਰੇਸ਼ਨ ਨੰਬਰ ਲੱਗਿਆ ਹੋਇਆ ਜਾਪਦਾ ਹੈ । ਹਾਦਸੇ ਵਿੱਚ ਜਾਨ ਗੁਆਉਣ ਵਾਲੇ ਚਾਰ ਵਿਅਕਤੀਆਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ । ਪੁਲਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here