ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ : ਚੀਮਾ

0
25
harpal Cheema

ਚੰਡੀਗੜ੍ਹ, 25 ਨਵੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਅਕਾਲੀ-ਭਾਜਪਾ ਦਾ ਗਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ ।

ਜਨਤਾ ਨਹੀਂ ਦੇਵੇਗੀ ਦੋਹਾਂ ਪਾਰਟੀਆਂ ਨੂੰ ਮੁੜ ਸਿਆਸੀ ਸਮਰਥਨ

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਹੋਏ ਗੱਠਜੋੜ ਨੂੰ ਪੰਜਾਬ ਦੀ ਬਰਬਾਦੀ ਲਈ ਜਿ਼ੰਮੇਵਾਰ ਤਾਕਤਾਂ ਦਾ ਅਪਵਿੱਤਰ ਗੱਠਜੋੜ ਕਰਾਰ ਦਿੰਦਿਆਂ ਦੋਵਾਂ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ । ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਸਿਆਸੀ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ । ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਜਨਤਾ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਮੁੜ ਸਿਆਸੀ ਸਮਰਥਨ ਨਹੀਂ ਦੇਵੇਗੀ ।

ਸੱਤਾ ਵਿਚ ਰਹਿੰਦਿਆਂ ਅਕਾਲੀ-ਭਾਜਪਾ ਨੇ ਨਸਿ਼ਆਂ ਦੇ ਕਾਰੋਬਾਰ ਨੂੰ ਕੀਤਾ ਉੁਤਸ਼ਾਹਿਤ

ਚੀਮਾ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਅਤੇ ਭਾਜਪਾ ਨੇ ਸਾਲ 2007 ਤੋਂ 2017 ਤੱਕ ਸੱਤਾ `ਚ ਰਹਿੰਦਿਆਂ ਪੰਜਾਬ `ਚ ਨਸਿ਼ਆਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕੀਤਾ । ਉਨ੍ਹਾਂ ਕਿਹਾ ਕਿ ਉਸ ਦੌਰ ‘ਚ `ਚਿੱਟੇ`ਦਾ ਨਸ਼ਾ ਪਾਣੀ ਵਾਂਗ ਵਹਾਇਆ ਗਿਆ, ਜਿਸ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਭਾਰੀ ਨੁਕਸਾਨ ਝੱਲਣਾ ਪਿਆ । ਉਨ੍ਹਾਂ ਦੋਸ਼ ਲਗਾਇਆ ਕਿ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਨੇ ਗੰਭੀਰ ਰੂਪ ਧਾਰਨ ਕਰ ਲਿਆ ਸੀ ਅਤੇ ਵੱਡੀ ਗਿਣਤੀ `ਚ ਨੌਜਵਾਨ ਇਸ ਦੀ ਲਪੇਟ `ਚ ਆਏ ।

ਅਕਾਲੀ-ਭਾਜਪਾ ਸ਼ਾਸਨਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਦਾ ਚੁੱਕਿਆ

ਚੀਮਾ ਨੇ ਅਕਾਲੀ-ਭਾਜਪਾ (Akali-BJP) ਸ਼ਾਸਨਕਾਲ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਦਾ ਵੀ ਉਠਾਇਆ । ਉਨ੍ਹਾਂ ਕਿਹਾ ਕਿ ਉਸ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਸੀ । ਇਨ੍ਹਾਂ ਘਟਨਾਵਾਂ ਨੂੰ ਲੈ ਕੇ ਅੱਜ ਵੀ ਪੰਜਾਬ ਦੇ ਲੋਕਾਂ ਦੇ ਮਨਾਂ ‘ਚ ਸਵਾਲ ਮੌਜੂਦ ਹਨ ।

 

LEAVE A REPLY

Please enter your comment!
Please enter your name here