ਮੰਡੀ ਗੋਬਿੰਦਗੜ੍ਹ, 25 ਨਵੰਬਰ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ (Mandi Gobindgarh) ਵਿਖੇ ਇਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਥਾਣਾ ਗੋਬਿੰਦਗੜ੍ਹ ਦੀ ਪੁਲਸ ਵਲੋਂ ਜੋ ਮੰਡੀ ਗੋਬਿੰਦਗੜ੍ਹ ਦੇ ਇਕਬਾਲ ਨਗਰ ਸਥਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ (Gurdwara Guru Tegh Bahadur Sahib) ਵਿਖੇ ਸ਼ਰਮਨਾਕ ਢੰਗ ਨਾਲ ਬੇਅਦਬੀ ਕਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਖਿ਼ਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ ਵਿਚ ਮੁਲਜ਼ਮ ਦੀ ਪਛਾਣ ਰਮੇਸ਼ ਕੁਮਾਰ ਸਾਫੀ ਵਾਸੀ ਬਿਹਾਰ ਹਾਲ ਕਿਰਾਏਦਾਰ ਇਕਬਾਲ ਨਗਰ, ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ ।
ਕਿਸ ਦੀ ਸਿ਼ਕਾਇਤ ਤੇ ਕੀਤਾ ਗਿਆ ਹੈ ਗ੍ਰਿਫ਼ਤਾਰ
ਪ੍ਰਾਪਤ ਸੂਚਨਾ ਮੁਤਾਬਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਅਮਰੀਕ ਸਿੰਘ ਵਾਸੀ ਇਕਬਾਲ ਨਗਰ ਨੇ ਸਿ਼ਕਾਇਤ ਦਰਜ ਕਰਵਾਈ ਕਿ ਮੁਲਜ਼ਮ ਨੇ ਗੁਰੂ ਘਰ ਵਿੱਚ ਲੰਗਰ ਛਕਣ ਤੋਂ ਬਾਅਦ ਬੇਅਦਬੀ (Desecration) ਦੀ ਘਟਨਾ ਨੂੰ ਅੰਜ਼ਾਮ ਦਿੱਤਾ । ਪੁਲਸ ਨੇ ਦੱਸਿਆ ਕਿ ਸਿ਼ਕਾਇਤਕਰਤਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਅੱਗੇ ਅਜਿਹੀ ਹਰਕਤ ਕਰਕੇ ਮੁਲਜ਼ਮ ਨੇ ਬੇਅਦਬੀ ਕੀਤੀ ਹੈ, ਜਿਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ।









