ਕਰਤਾਰਪੁਰ ਲਾਂਘਾ ਖੋਲ੍ਹਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਕੋਰਟ ਨੇ ਕੀਤਾ ਇਨਕਾਰ

0
17
Kartarpur Corridor

ਨਵੀਂ ਦਿੱਲੀ, 25 ਨਵੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਹਾਈਕੋਰਟ ਵਲੋਂ ਕਰਤਾਪੁਰ ਲਾਂਘਾ (Kartarpur Corridor) ਖੋਲ੍ਹਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇੇ ਸੁਣਵਾਈ ਤੋਂ ਇਨਕਾਰ ਕੀਤਾ ਹੈ ।

ਕੀ ਆਖਿਆ ਹਾਈਕੋਰਟ ਦੇ ਜਸਟਿਸ ਨੇ

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਿੱਲੀ ਹਾਈਕੋਰਟ (Delhi High Court) ਵਿਚ ਪਾਈ ਗਈ ਜਨ ਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਡਵੀਜ਼ਨ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਲਾਂਘਾ ਬੰਦ ਕਰਨ ਦਾ ਫ਼ੈਸਲਾ ਪਿਛਲੇ ਸਾਲ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਲਿਆ ਗਿਆ ਸੀ । ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਿਆ ਗਿਆ ਇੱਕ ਨੀਤੀਗਤ ਫ਼ੈਸਲਾ ਹੈ ਅਤੇ ਸੰਵਿਧਾਨ ਦੀ ਧਾਰਾ 226 ਤਹਿਤ ਇਸ ਵਿੱਚ ਦਖ਼ਲਅੰਦਾਜ਼ੀ ਕਰਨ ਦਾ ਕੋਈ ਕਾਰਨ ਨਹੀਂ ਬਣਦਾ ।

ਹੋਰ ਕੀ ਕੀ ਆਖਿਆ ਗਿਆ ਹੈ ਹਾਈਕੋਰਟ ਵਲੋ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਤੋਂ ਇਲਾਵਾ ਅਦਾਲਤ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਕਿਉਂਕਿ ਪਟੀਸ਼ਨ ਦਾਇਰ (Petition filed) ਕਰਨ ਵਾਲੀ ਗ਼ੈਰ-ਸਰਕਾਰੀ ਸੰਸਥਾ ‘ਪਾਰਦਰਸਿ਼ਤਾ ਪਬਲਿਕ ਵੈੱਲਫੇਅਰ ਫਾਊਂਡੇਸ਼ਨ’ ਨੇ ਇਸ ਮਸਲੇ ’ਤੇ ਸਰਕਾਰ ਕੋਲ ਪਹਿਲਾਂ ਹੀ ਇੱਕ ਮੰਗ ਪੱਤਰ ਭੇਜਿਆ ਹੋਇਆ ਹੈ, ਇਸ ਲਈ ਸਬੰਧਤ ਅਧਿਕਾਰੀ ਉਸ ’ਤੇ ਵਿਚਾਰ ਕਰਨਗੇ । ਸਿੱਖ ਧਰਮ ਵਿੱਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੀ ਬੇਹੱਦ ਮਹੱਤਤਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਇੱਥੇ ਹੀ ਬਤੀਤ ਕੀਤੇ ਸਨ ।

ਕਿਸ ਕਾਰਨ ਅਤੇ ਕਦੋਂ ਮੁਅੱਤਲ ਕਰ ਦਿੱਤਾ ਗਿਆ ਸੀ ਲਾਂਘੇ ਸੰਚਾਲਨ

ਭਾਰਤ ਅਤੇ ਪਾਕਿਸਤਾਨ ਵਿਚਾਲੇ 24 ਅਕਤੂਬਰ 2019 ਨੂੰ ਇੱਕ ਸਮਝੌਤੇ ’ਤੇ ਦਸਤਖ਼ਤ ਹੋਏ ਸਨ, ਜਿਸ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਤੋਂ ਦਰਸ਼ਨਾਂ ਦੀ ਸਹੂਲਤ ਦਿੱਤੀ ਗਈ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ 2019 ਨੂੰ ਇਸ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ ।

ਇਸ ਤਹਿਤ ਪਹਿਲਾਂ ਰਜਿਸਟ੍ਰੇਸ਼ਨ ਅਤੇ ਸੁਰੱਖਿਆ ਮਨਜ਼ੂਰੀ ਤੋਂ ਬਾਅਦ ਰੋਜ਼ਾਨਾ 5,000 ਭਾਰਤੀ ਸ਼ਰਧਾਲੂ ਬਿਨਾਂ ਵੀਜ਼ੇ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਸਨ । ਪਿਛਲੇ ਸਾਲ ਹੋਏ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸ ਤੋਂ ਬਾਅਦ ਚਲਾਏ ਗਏ ‘ਆਪ੍ਰੇਸ਼ਨ ਸਿੰਦੂਰ’ ਦੇ ਮੱਦੇਨਜ਼ਰ ਭਾਰਤ ਨੇ 7 ਮਈ 2025 ਨੂੰ ਇਸ ਲਾਂਘੇ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਸੀ ।

LEAVE A REPLY

Please enter your comment!
Please enter your name here