ਅੰਮ੍ਰਿਤਸਰ, 25 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਮਾਮਲੇ ਵਿਚ 7 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ ।
ਕੀ-ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ
ਮਿਲੀ ਜਾਣਕਾਰੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਜੋ 7 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ (Illegal weapons) ਅਤੇ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਮੁਲਜਮਾਂ ਕੋਲੋਂ 9 ਪਿਸਤੌਲ, 1 ਕਿਲੋ 313 ਗ੍ਰਾਮ ਹੈਰੋਇਨ, 60 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 13 ਜਿ਼ੰਦਾ ਰੌਂਦ ਬਰਾਮਦ ਕੀਤੇ ਹਨ । ਇਸ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕੁੱਲ 4 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ।
ਕੌਣ-ਕੌਣ ਹਨ 7 ਵਿਅਕਤੀ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿ਼ਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੌਸ਼ਨ ਲਾਲ, ਮਨਜੀਤ ਸਿੰਘ, ਜਸਬੀਰ ਸਿੰਘ, ਗੁਰਲਾਲ ਸਿੰਘ, ਸੁਭਾਸ਼ ਭੰਡਾਰੀ, ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ ਵਜੋਂ ਹੋਈ ਹੈ ।
ਕੀ ਸਾਹਮਣੇ ਆਇਆ ਪੁਲਸ ਜਾਂਚ ਵਿਚ
ਪੰਜਾਬ ਪੁਲਸ ਵਲੋਂ ਮੁਲਜਮਾਂ ਕੋਲੋਂ ਕੀਤੀ ਗਈ ਜਾਂਚ ਮੁਤਾਬਕ ਪਵਨਦੀਪ ਸਿੰਘ ਉਰਫ਼ ਸਾਹਿਲ ਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ (Gangsters) ਅਰਸ਼ ਡੱਲਾ ਅਤੇ ਅੰਕੁਸ਼ ਬਾਹਮਣ ਸਮੇਤ ਹੋਰ ਅਪਰਾਧੀਆਂ ਨਾਲ ਸੰਪਰਕ ਸਨ । ਇਨ੍ਹਾਂ ਰਾਹੀਂ ਉਸ ਦਾ ਰਾਬਤਾ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਹੋਇਆ ਸੀ । ਮੁਲਜ਼ਮ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਮੰਗਵਾ ਰਹੇ ਸਨ । ਪੁਲਸ ਨੂੰ ਸ਼ੱਕ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਅਤੇ ਟਾਰਗੇਟ ਕਿਲਿੰਗ ਲਈ ਕੀਤੀ ਜਾਣੀ ਸੀ ।









