ਮੋਗਾ ਵਿਖੇ ਪੁੱਤਰ ਨੇ ਗੋਲੀ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

0
35
Moga Murder

ਮੋਗਾ, 26 ਨਵੰਬਰ 2026 : ਪੰਜਾਬ ਦੇ ਜਿਲਾ ਮੋਗਾ (Moga) ਵਿਖੇ ਬੀਤੀ ਦੇਰ ਸ਼ਾਮ ਇਕ ਪੁੱਤਰ ਵਲੋਂ ਆਪਣੇ ਹੀ ਪਿਤਾ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹੈ ਇਹ ਪਿਤਾ ਜਿਸਦਾ ਪੁੱਤਰ ਨੇ ਹੀ ਕਰ ਦਿੱਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਤਾਂਗੇ ਵਾਲੀ ਗਲੀ ਵਿਚ ਜੋ ਬੀਤੀ ਦੇਰ ਸ਼ਾਮ ਇਕ ਪੁੱਤਰ ਵਲੋਂ ਨਸ਼ੇ ਦੀ ਹਾਲਤ ਵਿਚ ਆਪਣੇ ਹੀ 70 ਸਾਲਾ ਪਿਤਾ ਦਾ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰੇ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਭੇਜ ਦਿੱਤਾ । ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ `ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here