ਇਮਾਨਦਾਰੀ ਨਾਲ ਡਿਊਟੀ ਨਿਭਾਉਣ ਨਵ-ਨਿਯੁਕਤ ਆਈ. ਪੀ. ਐੱਸ. ਅਧਿਕਾਰੀ : ਮਾਨ

0
35
IPS officers

ਚੰਡੀਗੜ੍ਹ, 26 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਹੈ ਕਿ ਨਵ-ਨਿਯੁਕਤ ਆਈ. ਪੀ. ਐਸ. ਅਧਿਕਾਰੀ ਈਮਾਨਦਾਰੀ ਨਾਲ ਡਿਊਟੀ ਨਿਭਾਉਣ ।

ਕੀ ਉਮੀਦ ਪ੍ਰਗਟਾਈ ਗਈ ਮੁੱਖ ਮੰਤਰੀ ਵਲੋਂ

ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਅਤੇ ਨਵੀਆਂ ਜਿ਼ੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਪੰਜਾਬ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ‘ਚ ਮਹੱਤਵਪੂਰਨ ਯੋਗਦਾਨ ਪਾਉਣਗੇ । ਦੱਸਣਯੋਗ ਹੈੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਵਿਖੇ ਨਵ-ਨਿਯੁਕਤ ਆਈ. ਪੀ. ਐੱਸ. ਪ੍ਰੋਬੇਸ਼ਨਰ ਅਧਿਕਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਪੁਲਸ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਸੰਦੇਸ਼ ਦਿੱਤਾ ।

ਕੀ ਹੈ ਪੁਲਸ ਅਧਿਕਾਰੀਆਂ ਦਾ ਮੁੱਖ ਮਕਸਦ

ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ-ਸ਼ਾਂਤੀ ਕਾਇਮ ਰੱਖਣ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ । ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੋਣਾ ਚਾਹੀਦਾ ਹੈ ।

LEAVE A REPLY

Please enter your comment!
Please enter your name here