ਅਕਾਲੀ ਦਲ ਵਾਰਿਸ ਪੰਜਾਬ ਨੇ ਕੀਤੀ ਅੰਮ੍ਰਿਤਪਾਲ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਮੰਗ

0
33
Amritpal Singh

ਚੰਡੀਗੜ੍ਹ, 27 ਨਵੰਬਰ 2026 : ਅਕਾਲੀ ਦਲ ਵਾਰਿਸ ਪੰਜਾਬ (Akali Dal Waris Punjab) ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਵਿਸ਼ੇਸ਼ ਸੈੈਸ਼ਨ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ ।

ਕਦੋਂ ਬੁਲਾਇਆ ਗਿਆ ਹੈ ਵਿਸ਼ੇਸ਼ ਸੈਸ਼ਨ

ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ-ਵਾਰਿਸ ਪੰਜਾਬ ਦੇ ਵਲੋਂ ਜੋ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ (Special Session) ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ ਉਹ ਵਿਸ਼ੇਸ਼ ਸੈਸ਼ਨ ਸਰਕਾਰ ਵਲੋਂ 30 ਨਵੰਬਰ ਨੂੰ ਲੋਕ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ।

ਸ਼ਾਮਲ ਨਾ ਹੋਣ ਦੇਣ ਦੀ ਸੂਰਤ ਵਿਚ ਕੀ ਕਦਮ ਚੁੱਕਿਆ ਜਾਵੇਗਾ ਪਾਰਟੀ ਵਲੋਂ

ਪ੍ਰਾਪਤ ਸੂਚਨਾ ਮੁਤਾਬਕ ਅਕਾਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ ਤਾਂ ਉਹ ਇਸ ਦੇ ਖਿ਼ਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ । ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ।

LEAVE A REPLY

Please enter your comment!
Please enter your name here