ਵਿਧਾਇਕ ਇਯਾਲੀ ਨੇ ਲੋਕ ਸਭਾ ਸਪੀਕਰ ਨੂੰ ਕੀਤੀ ਅਪੀਲ

0
19
Manpreet Iyali

ਚੰਡੀਗੜ , 27 ਨਵੰਬਰ 2026 : ਅਕਾਲੀ ਦਲ ਵਾਰਿਸ ਪੰਜਾਬ ਦੇ (Akali Dal Waris Punjab De) ਸੀਨੀਅਰ ਆਗੂ ਮਨਪ੍ਰੀਤ ਇਯਾਲੀ ਨੇ ਲੋਕ ਸਭਾ ਸਪੀਕਰ ਤੋਂ ਅੰਮ੍ਰਿਤਪਾਲ ਨੂੰ ਵਿਸ਼ੇਸ਼ ਸੈਸ਼ਨ (Special Session) ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ।

ਕਦੋਂ ਹੋਣ ਜਾ ਰਿਹਾ ਹੈ ਵਿਸ਼ੇਸ਼ ਸੈਸ਼ਨ

ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ `ਵਾਰਿਸ ਪੰਜਾਬ ਦੇ` ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ (MLA Sardar Manpreet Singh Ayali) ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ (Speaker of the Lok Sabha) ਨੂੰ ਅਪੀਲ ਕੀਤੀ ਹੈ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ `ਵਾਰਿਸ ਪੰਜਾਬ ਦੇ` ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਵਿਸ਼ੇਸ਼ ਸੈੈਸ਼ਨ ਵਿਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਜਾਵੇ ਵਾਲਾ ਇਹ ਵਿਸ਼ੇਸ਼ ਸੈਸ਼ਨ 30 ਨਵੰਬਰ ਨੂੰ ਹੋਣ ਜਾ ਰਿਹਾ ਹੈ ।

ਕੀ ਹੈਰਾਨੀ ਪ੍ਰਗਟ ਕੀਤੀ ਗਈ ਹੈ ਵਿਧਾਇਕ ਇਯਾਲੀ ਵਲੋਂ

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇਹ ਬੇਹੱਦ ਹੈਰਾਨੀ ਅਤੇ ਅਫ਼ਸੋਸ ਦੀ ਗੱਲ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਅਤੇ ਖਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ, ਪਰ ਇਸ ਦੇ ਬਾਵਜੂਦ ਉਹ ਅੱਜ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ । ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸੰਸਦ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਐੱਮਪੀ ਲੈਡ ਫੰਡ ਜਾਰੀ ਕੀਤੇ ਗਏ ਹਨ ।

LEAVE A REPLY

Please enter your comment!
Please enter your name here