ਗੁਰਦਾਸਪੁਰ ਪੁਲਸ ਵਲੋਂ ਡਰੋਨ ਰਾਹੀਂ ਭੇਜੇ ਗਏ ਗੈਰ-ਕਾਨੂੰਨੀ ਹਥਿਆਰ ਬਰਾਮਦ

0
64
Illegal weapons

ਗੁਰਦਾਸਪੁਰ, 28 ਨਵੰਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਗੁਰਦਾਸਪੁਰ ਪੁਲਸ ਵਲੋਂ ਡਰੋਨ ਰਾਹੀਂ ਸੁੱਟੇ ਗਏ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਖੇਪ ਬਰਾਮਦ ਕੀਤੀ ਗਈ ਹੈ ।

ਕੀ-ਕੀ ਬਰਾਮਦ ਕੀਤਾ ਗਿਆ ਹੈ

ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਵਿਖੇ ਜੋ ਬੀਤੇ ਦਿਨੀਂ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ ਵਿਚ 2 ਪਿਸਟਲ 30 ਬੋਰ ਸਮੇਤ ਮੈਗਜ਼ੀਨ, 59 ਜਿੰਦਾ ਰੌਦ ਅਤੇ 4 ਹੈਂਡ ਗ੍ਰਨੇਡ ਸ਼ਾਮਲ ਹਨ । ਦੱਸਣਯੋਗ ਹੈ ਕਿ ਇਸ ਸਰਚ ਅਪ੍ਰੇਸ਼ਨ ਦੌਰਾਨ ਪਿੰਡ ਹਰਦੋਛੰਨੀਆ ਦੇ ਖੇਤਾਂ ਵਿੱਚੋ ਡਰੋਨ ਰਾਹੀਂ ਸੁੱਟਿਆ ਗਿਆ ਸ਼ੱਕੀ ਪੈਕਟ ਬ੍ਰਾਮਦ ਹੋਇਆ ।

ਐਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ

ਐਸ. ਐਸ. ਪੀ. ਤੁ਼ਸ਼ਾਰ ਗੁਪਤਾ ਨੇ ਦੱਸਿਆ ਕਿ ਉਕਤ ਹਥਿਆਰਾਂ ਦੀ ਬਰਾਮਦਗੀ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 25 ਆਰਮਜ਼ ਐਕਟ (Arms Act), 3-4-5 ਐਕਸਪਲੋਸਿਵ ਸਬਸਟੈਂਸ ਐਕਟ-10-11-11-ਏ.12 ਏਅਰਕਰਾਫਟ ਐਕਟ ਤਹਿਤ ਥਾਣਾ ਸਦਰ ਗੁਰਦਾਸਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ ।

LEAVE A REPLY

Please enter your comment!
Please enter your name here