ਮੁੱਖ ਮੰਤਰੀ ਚੰਨੀ ਅੱਜ ਫਿਰ ਜਾਣਗੇ ਦਿੱਲੀ

0
97

ਪਟਿਆਲਾ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਪਹਿਰ 12.00 ਵਜੇ ਦਿੱਲੀ ਲਈ ਰਵਾਨਾ ਹੋਣਗੇ।ਉਹਨਾਂ ਦੀ ਕੱਲ੍ਹ ਨਵਜੋਤ ਸਿੱਧੂ ਨਾਲ ਹੋਈ ਮੀਟਿੰਗ ਕਾਰਨ ਇਸ ਦੌਰੇ ਨੂੰ ਸਿਆਸੀ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ ਪਰ ਉਨ੍ਹਾਂ ਦੇ ਨਾਲ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ੳਨ੍ਹਾਂ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੀ ਜਾ ਰਹੇ ਹਨ।

ਇਸ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕੀਤੇ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਦੇ ਕਿਸੇ ਮੰਤਰੀ ਜਾਂ ਵੱਡੇ ਅਧਿਕਾਰੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਲਈ ਦੌਰੇ ’ਤੇ ਸਭ ਦੀਆਂ ਨਜ਼ਰਾਂ ਬਣੀਆਂ ਹੋਈਆ ਹਨ।

LEAVE A REPLY

Please enter your comment!
Please enter your name here