ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੀ ਨਵੀਂ ਬਣੀ ਚੰਨੀ ਸਰਕਾਰ ‘ਤੇ ਤੰਜ ਕੱਸਿਆ ਹੈ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਤੇ ਨਸ਼ੇ ਦੇ ਧੰਦਿਆਂ ’ਚ ਸ਼ਾਮਲ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਵਾਅਦੇ ਨਾਲ ਸਾਡੀ ਸਰਕਾਰ ਸਾਲ 2017 ਵਿਚ ਬਣੀ ਸੀ ਪਰ ਇਨ੍ਹਾਂ ਮਾਮਲਿਆਂ ਵਿੱਚ ਹੱਥ ਤੇ ਹੱਥ ਧਰ ਕੇ ਬੈਠਣ ਕਾਰਨ ਲੋਕਾਂ ਨੇ ਪਿਛਲਾ ਮੁੱਖ ਮੰਤਰੀ ਹਟਾ ਦਿੱਤਾ।
ਇਸ ਦੇ ਨਾਲ ਹੀ ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਨੇ ਪੀੜ੍ਹਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਇਨ੍ਹਾਂ ਨੂੰ ਤੁਰੰਤ ਬਦਲਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਅਸੀਂ ਲੋਕਾਂ ਦੀ ਕਚਹਿਰੀ ਵਿੱਚ ਕੀ ਮੂੰਹ ਦਿਖਾਵਾਂਗੇ। ਉਨ੍ਹਾਂ ਨੇ ਏਜੀ ਅਤੇ ਡੀਜੀਪੀ ਦੀ ਨਿਯੁਕਤੀ ਨੂੰ ਬੇਅਦਬੀ ਮਾਮਲਿਆਂ ਅਤੇ ਡਰੱਗ ਨਾਲ ਮਰਨ ਵਾਲਿਆਂ ਦੇ ਪੀੜ੍ਹਤਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣਾ ਕਰਾਰ ਦਿੱਤਾ ਹੈ।
ਕੁੱਝ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਫੀਤਾ ਦੇ ਦਿੱਤਾ ਸੀ।ਸਿੱਧੂ ਲਗਾਤਾਰ ਬੇਅਦਬੀ ਮਾਮਲੇ ਅਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਹੁਣ ਇੱਕ ਨਿੱਜੀ ਟੀਵੀ ਚੈਨਲ ਦੀ ਵੀਡੀਓ ‘ਤੇ ਟਵੀਟ ਕਰਦਿਆਂ ਏਜੀ ਤੇ ਡੀਜੀਪੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣਾ ਕਿਹਾ ਹੈ।
ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ‘ਚ ਨਿਆਂ ਦੀ ਮੰਗ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ‘ਚ ਲੋਕਾਂ ਨੇ 2017 ਵਿੱਚ ਸਾਡੀ ਸਰਕਾਰ ਲਿਆਂਦੀ ਪਰ ਸਰਕਾਰ ਫੇਲ੍ਹ ਰਹੀ ਅਤੇ ਮੁੱਖ ਮੰਤਰੀ ਨੂੰ ਹਟਾ ਦਿੱਤਾ ਗਿਆ ਹੈ। ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਪੀੜ੍ਹਤਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਬਰਾਬਰ ਹਨ, ਜਿਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ।
ਉੱਧਰ ਮੋਰਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਜੇ ਅਸੀਂ ਪੰਜਾਬ ਡੀਜੀਪੀ ਦੀ ਨਿਯੁਕਤੀ ਆਰਜ਼ੀ ਤੌਰ ‘ਤੇ ਕੀਤੀ ਹੈ। ਜਦੋਂ ਕੇਂਦਰ ਸਰਕਾਰ ਵੱਲੋਂ ਕਿਸੇ ਨਵੇਂ ਨਾਂ ਦੀ ਸਹਿਮਤੀ ਹੋਵੇਗੀ ਤਾਂ ਉਸ ਸਮੇਂ ਇਸ ‘ਤੇ ਵਿਚਾਰ ਕੀਤਾ ਜਾਵੇਗਾ।